Wednesday, June 24, 2026

ਸਰਕਾਰੀ ਕੰਨਿਆ ਸਕੂਲ ਦੀਆਂ ਦੋ ਖਿਡਾਰਣਾਂ ਨੇ ਕਰਾਟੇ ਵਿੱਚ ਮੈਡਲ ਜਿੱਤੇ

PPN2201201627

ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ ਸੱਗੂ)- ਐਸ.ਐਸ.ਏ./ਰਮਸਾ ਵਲੋਂ ਸਥਾਨਕ ਸਰਕਾਰੀ ਕੰਨਿਆ ਸਕੂਲ ਮਾਲ ਰੋਡ ਵਿਖੇ ਕਰਵਾਏ ਗਏ ਜਿਲਾ ਪੱਧਰੀ (ਕਰਾਟੇ) ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਮੈਡਲ ਤੇ ਸਰਟੀਫੀਕੇਟ ਪ੍ਰਾਪਤ ਕਰਨ ਵਾਲੀਆਂ ਕਾਰਗਿੱਲ ਸ਼ਹੀਦ ਗੁਰਮੀਤ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੁਲਤਾਨਵਿੰਡ ਦੀਆਂ ਦੋ ਖਿਡਾਰਣਾਂ ਦਾ ਸਕੂਲ ਪਹੁੰਚਣ ‘ਤੇ ਸਮੂੰਹ ਸਟਾਫ ਅਤੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਪਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ ਜਿਲੱ ਪੱਧਰੀ ਕਰਾਟ ਮੁਕਾਬਲਿਆਂ ਵਿੱਚ ਛੇਵੀਂ ਜਮਾਤ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਸ਼ਿਫਾਲੀ ਨੇ ਕਰਾਟੇ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ।ਉਨਾਂ ਕਿਹਾ ਕਿ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਵਿੱਚ ਸਕੂਲ ਦੇ ਅਧਿਆਪਕਾਂ ਦਾ ਵੱਡਾ ਯੋਗਦਾਨ ਹੈ, ਕਿਉਂਕਿ ਸਕੂਲ ਵਿੱਚ ਕਿਤਾਬੀ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥਣਾਂ ਨੂੰ ਖੇਡਾਂ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।ਪ੍ਰਿੰਸੀਪਲ ਪਵਿੰਦਰ ਕੌਰ ਨੇ ਹੋ ਦੱਸਿਆ ਕਿ ਕੋਮਲਪ੍ਰੀਤ ਕੌਰ ਇਸ ਤੋਂ ਪਹਿਲਾਂ ਵੀ 61ਵੀਆਂ ਰਾਸ਼ਟਰੀ ਖੇਡਾਂ ਵਿੱਚ ਭਾਗ ਲੈ ਕੇ ਕਰਾਟੇ ਵਿੱਚ ਗੋਲਡ ਮੈਡਲ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੋਸ਼ਨ ਕਰ ਚੁੱਕੀ ਹੈ।ਇਸ ਮੌਕੇ ਸਤਪਾਲ ਕੌਰ, ਮਨਦੀਪ ਕੌਰ, ਜਗਦੀਪ ਕੌਰ, ਅਮਨਦੀਪ ਕੌਰ, ਗੁਰਇਕਬਾਲ ਸਿੰਘ, ਅੰਕਿਤ ਸ਼ਰਮਾ, ਸ਼ਰਨਜੀਤ ਸਿੰਘ, ਪਤਵੰਤ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply