ਸੰਦੌੜ, 23 ਜਨਵਰੀ (ਹਰਮਿੰਦਰ ਸਿੰਘ ਭੱਟ)- ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਅਮਿੱਤ ਬੈਂਬੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਬ ਡਵੀਜਨ ਪੱਧਰ ਦਾ ਗਣਤੰਤਰ ਦਿਵਸ ਸਮਾਗਮ 26 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 9:45 ਵਜੇ ਡਾ.ਜਾਕਿਰ ਹੁਸੈਨ ਮਿਊਂਸਪਲ ਸਟੇਡੀਅਮ ਮਾਲੇਰਕੋਟਲਾ ਵਿਖੇ ਮਨਾਇਆ ਜਾਵੇਗਾ। ਐਸ.ਡੀ.ਐਮ ਸ਼੍ਰੀ ਬੈਂਬੀ ਨੇ ਦੱਸਿਆ ਕਿ ਇਸ ਮੌਕੇ ਤੇ ਸ਼੍ਰੀਮਤੀ ਐਫ.ਨਿਸਾਰਾ ਖਾਤੂਨ (ਫਰਜ਼ਾਨਾ ਆਲਮ) ਮੁੱਖ ਸੰਸਦੀ ਸਕੱਤਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸਥਾਨਕ ਸਟੇਡੀਅਮ ਵਿੱਚ ਝੰਡਾ ਲਹਿਰਾਉਣ ਦੀ ਰਸਮ 9:58 ਵਜੇ ਅਦਾ ਕੀਤੀ ਜਾਵੇਗੀ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media