Wednesday, September 9, 2026

ਰਾਣਾ ਪਲਵਿੰਦਰ ਸਿੰਘ ਦੇ ਪਿਤਾ ਜਥੇਦਾਰ ਦਲੀਪ ਸਿੰਘ ਨੂੰ ਭਾਵ ਭਿੰਨੀ ਸ਼ਰਧਾਜਲੀ ਭੇਟ

ACD Systems Digital Imaging
ACD Systems Digital Imaging

ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ) – ਲੋਕਲ ਗੁ: ਪ੍ਰਬੰਧਕ ਕਮੇਟੀ ਗੁਰਦੁਆਰਾ ਅਟਾਰੀ ਸਾਹਿਬ ਤੇ ਗੁਰਦੁਆਰਾ ਕੋਠਾ ਸਾਹਿਬ ਵੱਲਾ ਦੇ ਪ੍ਰਧਾਨ ਤੇ ਅਕਾਲੀ ਨੇਤਾ ਰਾਣਾ ਪਲਵਿੰਦਰ ਸਿੰਘ ਦੇ ਪਿਤਾ ਜਥੇਦਾਰ ਦਲੀਪ ਸਿੰਘ ਨੂੰ ਅੰਤਿਮ ਅਰਦਾਸ ਸਮਾਗਮ ਮੌਕੇ ਵੱਖ-ਵੱਖ ਧਾਰਮਿਕ ਤੇ ਸਿਆਸੀ ਆਗੂਆਂ ਵੱਲੋਂ ਭਾਵ ਭਿੰਨੀ ਸ਼ਰਧਾਜਲੀ ਦਿੱਤੀ ਗਈ।ਜੀ.ਟੀ ਰੋਡ ਦੋਬੁਰਜੀ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਅੰਤਿਮ ਅਰਦਾਸ ਸ਼ੁਭੱਮ ਨਿਕਲੇਵ ਵਿਖੇ ਖੁੱਲੇ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਵਿੱਚ ਸ਼ਰਧਾਂਜਲੀ ਸਮਾਗਮ ਅਯੋਜਿਤ ਕੀਤਾ ਗਿਆ। ਜਿਸ ਦੌਰਾਨ ਰਾਗੀ ਜਥਿਆਂ ਨੇ ਵੈਰਾਗਮਈ ਕੀਰਤਨ ਕੀਤਾ।ਇਸ ਸਮੇਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਤੋਂ ਇਲਾਵਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੇ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ, ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ, ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ, ਮੇਅਰ ਬਖਸ਼ੀ ਰਾਮ ਅਰੋੜਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੋਰ, ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ, ਅਕਾਲੀ ਜਥਾ ਸ਼ਹਿਰੀ ਇਸਤਰੀ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੋਰ ਰਾਜ, ਚੇਅਰਮੈਨ ਬਾਵਾ ਸਿੰਘ ਗੁਮਾਨਪੁਰਾ, ਮਹਾਂਬੀਰ ਸਿੰਘ ਸੁਲਤਾਨ ਵਿੰਡ, ਮੁਖਤਾਰ ਸਿੰਘ ਖਾਲਸਾ, ਜਗਜੀਤ ਸਿੰਘ ਜੱਗੀ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਬਾਬਾ ਸੱਜਣ ਸਿੰਘ ਗੁਰਦੁਆਰਾ ਗੁਰੁੂ ਕੇ ਬੇਰ ਵਾਲੇ, ਅਮਰੀਕ ਸਿੰਘ ਬਿੱਟਾ, ਕੋਂਸਲਰ ਭੁਪਿੰਦਰ ਸਿੰਘ ਰਾਹੀ, ਸੂਬੇਦਾਰ ਬਲਕਾਰ ਸਿੰਘ, ਬਖਸ਼ਿਦਰ ਸਿੰਘ, ਅਮਰਜੀਤ ਸਿੰਘ ਬੰਡਾਲਾ ਨੇ ਰਾਣਾ ਪਲਵਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਆਗੂਆਂ ਨੇ ਸ਼ਰਧਾਂਜਲੀ ਦਿੰਦੇ ਹੋਏ ਜਥੇਦਾਰ ਦਲੀਪ ਸਿੰਘ ਇਕ ਸਮਾਜ ਸੇਵੀ ਦੱਸਿਆ, ਜਿੰਨਾਂ ਦੇ ਬੱਚੇ ਵੀ ਉਨਾਂ ਦੇ ਪੂਰਨਿਆਂ ‘ਤੇ ਚੱਲਦਿਆਂ ਪੰਥ ਤੇ ਕੌਮ ਦੀ ਸੇਵਾ ਨਿਭਾਅ ਰਹੇ ਹਨ।ਇਸ ਮੋਕੇ ਵੱਡੀ ਗਿਣਤੀ ਵਿੱਚ ਰਿਸ਼ਤੇਦਾਰਾਂ ਤੇ ਸਬੰਧੀਆਂ ਤੋਂ ਇਲਾਵਾ ਭਾਜਪਾ ਆਗੂ ਕੰਵਰਜਗਦੀਪ ਸਿੰਘ, ਵੱਸਣ ਸਿੰਘ ਵੱਲਾ, ਨਿਰਵੈਲ ਸਿੰਘ, ਡਾ. ਤੇਜਿੰਦਰ ਸਿੰਘ, ਗੁਰਜੀਤ ਸਿੰਘ ਸ਼ੇਰ, ਦਲਵਿੰਦਰ ਸਿੰਘ, ਜੋਬਨਜੀਤ ਸਿੰਘ ਸ਼ੰਕਰਪੁਰੀਆ, ਤਰਸੇਮ ਸਿੰਘ ਰਾਮਪੁਰਾ, ਬਲਵਿੰਦਰ ਸਿੰਘ ਖੱਦਰ ਭੰਡਾਰ ਵਾਲੇ, ਕੰਵਲਜੀਤ ਸਿੰਘ ਸਾਬਕਾ ਸਰਪੰਚ ਗੁਰਵਾਲੀ, ਬਜਰੰਗ ਬਹਾਦਰ ਸਿੰਘ ਬਿੱਲਾ, ਨਿਰੰਜਨ ਸਿੰਘ ਦੋਬੁਰਜੀ, ਦੀਦਾਰ ਸਿੰਘ ਦੋਬੁਰਜੀ, ਜਗੀਰ ਸਿੰਘ, ਹਰਭਜਨ ਸਿੰਘ, ਇੰਦਰਜੀਤ ਸਿੰਘ ਨੰਬਰਦਾਰ, ਦਿਲਬਾਗ ਸਿੰਘ ਨੰਬਰਦਾਰ, ਸੁੱਖਜਿੰਦਰ ਸਿੰਘ ਸੁੱਖਾ ਸ਼ਾਹ, ਸੋਨੂ ਸਿੰਘ ਦੋਬੁਰਜੀ, ਸੁਰਜੀਤ ਸਿੰਘ ਚੀਮਾ, ਕਵਰਬੀਰ ਸਿੰਘ ਗਿੱਲ, ਕੋਸਲਰ ਸ਼ਮਸ਼ੇਰ ਸਿੰਘ ਸ਼ੇਰਾ, ਕੋਸਲਰ ਨਿਰਭੈ ਸਿੰਘ ਫੋਜੀ, ਹਰਬੰਸ ਸਿੰਘ ਮੰਝਪੁਰ, ਬਲਜੀਤ ਸਿੰਘ ਬੱਬੁੁੂ,ਹਰਪਾਲ ਸਿੰਘ ਦੁਸਾਂਝ, ਰਾਜਪਾਲ ਸਿੰਘ, ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ ਚੀਮਾ, ਅਮਰਜੀਤ ਸਿੰਘ ਮੋਜੂਦ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply