Monday, August 10, 2026

ਪ੍ਰਧਾਨ ਮੰਤਰੀ ਨੇ ਭਾਰਤ ਪਹੁੰਚਣ ਤੇ ਫਰਾਂਸ ਦੇ ਰਾਸ਼ਟਰਪਤੀ ਫਰਾਂਸਵਾ ਔਲਾਂਦ ਦਾ ਸਵਾਗਤ ਕੀਤਾ

ਨਵੀਂ ਦਿੱਲੀ, 24 ਜਨਵਰੀ (ਪੰਜਾਬ ਪੋਸਟ ਬਿਊਰੋ) ਪ੍ਰਧਾਨ ਮੰਤਰੀ ਫਰਾਂਸੀਸੀ ਰਾਸ਼ਟਰਪਤੀ ਨੂੰ ਚੰਡੀਗੜ ਤੇ ਦਿੱਲੀ ਵਿੱਚ ਮਿਲਣ ਕਰਨ ਲਈ ਉਤਸੁੱਕ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਭਾਰਤ ਪਹੁੰਚਣ ਤੇ ਫਰਾਂਸ ਦੇ ਰਾਸ਼ਟਰਪਤੀ ਸ੍ਰੀ ਫਰਾਂਸਵਾ ਔਲਾਂਦ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਤੇ ਫਰਾਂਸ ਦੇ ਰਾਸ਼ਟਰਪਤੀ ਸ੍ਰੀ ਫਰਾਂਸਵਾ ਔਲਾਂਦ ਨਾਲ ਚੰਡੀਗੜ ਤੇ ਦਿੱਲੀ ਵਿੱਚ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ, * ਫਰਾਂਸ ਦੇ ਰਾਸ਼ਟਰਪਤੀ ਸ੍ਰੀ ਫਰਾਂਸਵਾ ਔਲਾਂਦ ਦਾ ਨਿੱਘਾ ਸਵਗਤ। ਅਸੀਂ ਗਣਤੰਤਰ ਦਿਵਸ ਦੇ ਸਮਾਗਮਾਂ ਵਿੱਚ ਉਨ੍ਹਾਂ ਦੁਆਰਾ ਮੁੱਖ ਮਹਿਮਾਨ ਬਣਨ ਦਾ ਸੱਦਾ ਪ੍ਰਵਾਨ ਕਰਨ ਲਈ ਖੁਦ ਨੂੰ ਸਨਮਾਨਿਤ ਅਤੇ ਅਨੰਦਮਈ ਮਹਿਸੂਸ ਕਰ ਰਹੇ ਹਾਂ। ਮੈਂ ਰਾਸ਼ਟਰਪਤੀ ਫਰਾਂਸਵਾ ਔਲਾਂਦ ਨਾਲ ਚੰਡੀਗੜ ਤੇ ਦਿੱਲੀ ਵਿੱਚ ਮੁਲਾਕਾਤ ਕਰਾਂਗਾ। ਅਸੀਂ ਆਪਣੀ ਪਿਛਲੀ ਮੁਲਾਕਾਤ ਦੌਰਾਨ ਵੱਖ-ਵੱਖ ਮਸਲਿਆਂ ‘ਤੇ ਹੋਈ ਪ੍ਰਗਤੀ ਨੂੰ ਹੋਰ ਅੱਗੇ ਵਧਾਵਾਗੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply