Monday, April 27, 2026

ਗੁਰੂ ਹਰਿਕ੍ਰਿਸ਼ਨ ਸਕੂਲ ਏਅਰ ਪੋਰਟ ਰੋਡ ਵਿਖੇ ਸੁਭਾਸ਼ ਚੰਦਰ ਬੋਸ ਜੀ ਦਾ ਜਨਮ ਦਿਵਸ ਮਨਾਇਆ

PPN2501201510

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ)- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਸੁਭਾਸ਼ ਚੰਦਰ ਬੋਸ ਜੀ ਦੇ ਜਨਮ ਦਿਵਸ ਨੂੰ ਦੇਸ਼ ਪ੍ਰੇਮ ਦਿਵਸ ਦੇ ਰੂਪ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਸੁਭਾਸ਼ ਜੀ ਦੇ ਜੀਵਨ ਅਤੇ ਕੁਰਬਾਨੀਆਂ ਪ੍ਰਤੀ ਜਾਣੂ ਕਰਵਾਇਆ ਗਿਆ। ਇਸ ਮੌਕੇ ਤੇ ਬੱਚਿਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ ਗਾਇਨ ਕੀਤੀਆਂ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਦੀ ਹੌਸਲਾ ਅਫਜਾਈ ਲਈ ਇਨਾਮ ਦਿਤੇ।ਇਸ ਮੌਕੇ ਤੇ ਬੋਲਦਿਆਂ ਉਹਨਾਂ ਨੇ ਦੱਸਿਆ ਕਿ ਸਾਨੂੰ ਉਹਨਾਂ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਜਿਨਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਅਜਾਦ ਫਿਜਾ ਵਿੱਚ ਸਾਹ ਲੈ ਰਹੇ ਹਾਂ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply