ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਬੀਤੇ ਦਿਨੀਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸਾਧ ਸੰਗਤ, ਕੈਂਪਸ ਨਿਵਾਸੀ ਵਿਦਿਆਰਥੀਆਂ, ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਸਮਾਗਮ ਵਿਚ ਇਲਾਹੀ ਬਾਣੀ ਦਾ ਕੀਰਤਨ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ ਕੀਤਾ ਅਤੇ ਭਾਈ ਸਰਤਾਜ ਸਿੰਘ ਸਭਰਾਵਾਂ ਨੇ ਗੁਰਮਤਿ ਵਿਚਾਰਾਂ ਪੇਸ਼ ਕੀਤੀਆਂ।ਇਸ ਮੌਕੇ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ, ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਹਾਜਰੀ ਭਰੀ। ਸਮੂਹ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ ਅਤੇ ਕਮੇਟੀ ਦੇ ਡਾ. ਗੁਲਜ਼ਾਰ ਸਿੰਘ ਕੰਗ, ਡਾ. ਅਮਰਜੀਤ ਸਿੰਘ ਅਤੇ ਸਮੂਹ ਮੈਂਬਰ ਸਾਹਿਬਾਨ ਨੇ ਹਾਜਰੀ ਭਰੀ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media