Sunday, August 23, 2026

18 ਸਾਲ ਦੀ ਉਮਰ ਪਾਰ ਕਰਨ ਵਾਲਿਆਂ ਨੂੰ ਵੋਟਰ ਕਾਰਡ ਵੰਡੇ

PPN2501201521

ਪੱਟੀ, 25 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ)- ਪੱਟੀ ਦੀ ਵਾਰਡ ਨੰਬਰ 11 ਦੇ ਨਵੇਂ ਵੋਟਰ ਕਾਰਡ ਧਾਰਕਾਂ ਨੂੰ ਬੀਐਲਓ ਬਲਵਿੰਦਰ ਸਿੰਘ ਅਤੇ ਜਗਦੀਪ ਸਿੰਘ ਪ੍ਰਿੰਸ ਭਾਟੀਆ ਵੱਲੋਂ ਵੋਟਰ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਬੀਐਲਓ ਬਲਵਿੰਦਰ ਸਿੰਘ ਅਤੇ ਜਗਦੀਪ ਸਿੰਘ ਪ੍ਰਿੰਸ ਭਾਟੀਆ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ‘ਤੇ 18 ਸਾਲ ਦੀ ਉਮਰ ਪੂਰਾ ਕਰਨ ਵਾਲੇ ਲੜਕੇ ਲੜਕੀਆਂ ਦੇ ਵੋਟਰ ਕਾਰਡ ਬਣਾਏ ਗਏ ਸਨ। ਜੋ ਅੱਜ ਕਾਰਡ ਧਾਰਕਾਂ ਨੂੰ ਵੰਡੇ ਗਏ ਹਨ ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਇਸ ਮੌਕੇ ਅਸ਼ੋਕ ਕੁਮਾਰ, ਲਵ ਜੈਨ, ਅਜੇ ਕੁਮਾਰ ਆਦਿ ਹਾਜ਼ਰ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply