ਅੰਮ੍ਰਿਤਸਰ, ੨੭ ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ੨੬ ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਆਯੋਜਿਤ ਕੀਤਾ ਗਿਆ।ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ‘ਰਾਸ਼ਟਰੀ ਗੀਤ’ ਦੀ ਧੁੰਨ ‘ਤੇ ਸਾਰਿਆਂ ਨੇ ਅਦਬ ਨਾਲ ਤਿਰੰਗੇ ਨੂੰ ਸਲਾਮੀ ਦਿੱਤੀ।ਇਸ ਤੋ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਡੰਬਲਾਂ ਅਤੇ ਰੰਗ-ਬਰੰਗੇ ਦੁਪੱਟਿਆਂ ਨਾਲ ਵੱਖ-ਵੱਖ ਕਲਾਕ੍ਰਿਤੀਆ ਪੇਸ਼ ਕੀਤੀਆਂ ਅਤੇ ਅਨੇਕਤਾ ਵਿਚ ਏਕਤਾ ਦਾ ਸੁਨੇਹਾ ਦੇਣ ਵਾਲੇ ਗੀਤਾਂ ਅਤੇ ਨਾਚਾਂ ਨੇ ਦੇਖਣ ਵਾਲੇ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਭਰ ਦਿੱਤਾ। ਸਕੂਲ ਦੇ ਵਿਦਿਆਰਥੀਆਂ ਨੇ ‘ਜਨ ਗਨ ਮਨ’ ਦੀ ਧੁਨ ਤੇ ਬਹੁਤ ਹੀ ਸੁੰਦਰ ਅਤੇ ਆਕਰਸ਼ਿਤ ਨਾਚ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਦੇ ਜੇਤੂ ਖਿਡਾਰੀਆਂ ਹਰਮਨਦੀਪ ਸਿੰਘ ਅਤੇ ਸਿਮਰਤਦੀਪ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।ਚਰਨਜੀਤ ਸਿੰਘ ਚੱਢਾ ਨੇ ਗਣਤੰਤਰ ਦਿਵਸ ਦੇ ਨਾਲ ਨਾਲ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵੀ ਵਧਾਈ ਦਿਤੀ ਅਤੇ ਦੇਸ਼ ਭਗਤੀ ਨਾਲ ਸੰਬੰਧਿਤ ਸ਼ਾਨਦਾਰ ਪੇਸ਼ਕਾਰੀ ਤੇ ਉਨਾ ਦੀ ਸ਼ਲਾਘਾ ਕੀਤੀ।ਇਸ ਮੌਕੇ ਨਰਿੰਦਰ ਸਿੰਘ ਖੁਰਾਨਾ ਆਨਰੇਰੀ ਸਕੱਤਰ, ਹਰਮਿੰਦਰ ਸਿੰਘ ਅਡੀਸ਼ਨਲ ਆਨਰੇਰੀ ਸਕੱਤਰ, ਡਾ. ਧਰਮਵੀਰ ਸਿੰਘ ਡਾਇਰੈਕਟਰ ਐਜੁਕੇਸ਼ਨ, ਨਿਰੰਜਨ ਸਿੰਘ, ਮਨਜੀਤ ਸਿੰਘ ਮੰਜਲ, ਰਮਨੀਕ ਸਿੰਘ, ਨਵਤੇਜ ਸਿੰਘ ਨਾਰਗ, ਕੁਲਜੀਤ ਸਿੰਘ, ਕੁਲਜੀਤ ਸਿੰਘ ਸਾਹਨੀ ਅਤੇ ਚੀਫ ਖਾਲਸਾ ਦੀਵਾਨ ਅਧੀਨ ਵਿਦਿਅਕ ਅਦਾਰਿਆਂ ਦੇ ਪ੍ਰਿਸੀਪਲਾਂ ਸਮੇਤ ਹੋਰ ਉਘੀਆਂ ਸ਼ਖਸੀਅਤਾਂ ਮੌਜੂਦ ਸਨ।ਸਕੂਲ ਦੇ ਮੈਂਬਰ ਇੰਚਾਰਜ ਰਾਜਮਹਿੰਦਰ ਸਿੰਘ ਮਜੀਠਾ, ਇੰਜੀ. ਜਸਪਾਲ ਸਿੰਘ ਨੇ ਅਤੇ ਇੰਜੀ. ਨਵਦੀਪ ਸਿੰਘ ਅਤੇ ਸ੍ਰੀਮਤੀ ਦਪਿੰਦਰ ਕੌਰ ਨੇ ਆਈਆ ਹੋਈਆ ਸਾਰੀਆਂ ਸਖਸ਼ੀਅਤਾ ਦਾ ਧੰਨਵਾਦ ਕੀਤਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media