Tuesday, February 24, 2026

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ‘ਤੇ ਦਸਤਾਰ ਸਜਾਉਣ ਦੇ ਕਰਵਾਏ ਮੁਕਾਬਲੇ

PPN2701201613

ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਕਮੇਟੀ ਵੱਲੋਂ ਇਸ ਮੌਕੇ ਜਪ ਜਾਪ ਸੇਵਾ ਟਰੱਸਟ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਸਤਾਰ ਸਜਾਉਣ ਦੀ ਪ੍ਰਤੀਯੋਗਤਾ ਕਰਾਉਣ ਦੇ ਨਾਲ ਹੀ ਵਿਸ਼ੇਸ਼ ਕੀਰਤਨ ਸਮਾਗਮ ਦਾ ਉਪਰਾਲਾ ਕੀਤਾ ਗਿਆ।
ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ 6 ਤੋਂ 17 ਸਾਲ ਦੇ ਦਿੱਲੀ ਦੇ ਵਸਨੀਕ ਬੱਚਿਆਂ ਵੱਲੋਂ ਦਸਤਾਰ ਸਜਾਉਣ ਦੀ ਪ੍ਰਤੀਯੋਗਤਾ ਵਿਚ ਦਿਖਾਈ ਗਈ ਦਿਲਚਸਪੀ ਨੂੰ ਚੰਗਾ ਕਦਮ ਦੱਸਿਆ।ਟਰੱਸਟ ਦੇ ਸਹਿਯੋਗ ਨਾਲ ਕਮੇਟੀ ਵੱਲੋਂ ਜੇਤੂ ਬੱਚਿਆਂ ਨੂੰ ਇਨਾਮਾ ਦੀ ਵੰਡ ਵੀ ਕੀਤੀ ਗਈ। ਰਾਣਾ ਨੇ ਬੱਚਿਆਂ ਨੂੰ ਟੋਪੀ ਜਾਂ ਪਟਕੇ ਦੀ ਥਾਂ ਤੇ ਦਸਤਾਰ ਸਜਾਉਣ ਦੀ ਪ੍ਰੇਰਣਾ ਕੀਤੀ। ਸ਼ਾਮ ਦੇ ਵੇਲੇ ਹੋਏ ਦੀਵਾਨ ਵਿਚ ਸ਼੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਇੰਦਰਜੀਤ ਸਿੰਘ, ਗੰਗਾਨਗਰ ਵਾਲੇ ਭਾਈ ਗਗਨਦੀਪ ਸਿੰਘ ਜੀ ਅਤੇ ਲੁਧਿਆਣੇ ਵਾਲੇ ਭਾਈ ਅਰਸਦੀਪ ਸਿੰਘ ਨੇ ਸੰਗਤਾਂ ਨੂੰ ਮਨੋਹਰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਧਰਮ ਪ੍ਰਚਾਰ ਕਮੇਟੀ ਦੇ ਸਰਪ੍ਰਸਤ ਗੁਰਬਚਨ ਸਿੰਘ ਚੀਮਾ ਵੱਲੋਂ ਸਟੇਜ ਸਕੱਤਰ ਦੀ ਸੇਵਾ ਬਾਖੂਬੀ ਨਿਭਾਈ ਗਈ। ਰਾਣਾ ਨੇ ਇਸ ਮੌਕੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੀ ਸੰਤ ਸਿਪਾਹੀ ਵੱਜੋਂ ਪੰਥ ਨੂੰ ਦਿੱਤੀ ਦੇਣ ਤੋਂ ਪ੍ਰੇਰਣਾਂ ਲੈਣ ਦੀ ਵੀ ਬੇਨਤੀ ਕੀਤੀ। ਰਾਣਾ ਨੇ ਕਿਹਾ ਕਿ ਬਾਬਾ ਦੀਪ ਸਿੰਘ ਨੇ ਅਣਖੀ ਯੋਧੇ ਵਾਂਗ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਨੂੰ ਨਾ ਬਰਦਾਸ਼ਤ ਕਰਦੇ ਹੋਏ ਜੋ ਸ਼ਹਾਦਤ ਦਿੱਤੀ ਸੀ ਉਸਦਾ ਕੋਈ ਸ਼ਾਨੀ ਨਹੀਂ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply