Tuesday, February 24, 2026

ਮਾਤਾ ਤ੍ਰਿਪਤਾ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਐਤਵਾਰ

ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਤਾ, ਮਾਤਾ ਤ੍ਰਿਪਤਾ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 31 ਜਨਵਰੀ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ ਗੁਰਦੁਅਰਾ ਸੀਸਗੰਜ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਬੀਬੀ ਨਰਿੰਦਰ ਕੌਰ ਪ੍ਰਧਾਨ, ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਵਿੱਚ ਦਿੱਲੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਦਿਸਆ ਕਿ ਇਸ ਸਮਾਗਮ ਵਿੱਚ ਦਿੱਲੀ ਦੀ ਕੋਈ ਵੀ ਇਸਤਰੀ ਸਤਿਸੰਗ ਸਭਾ ਗੁਰਬਾਣੀ ਦੇ ਕੀਰਤਨ ਲਈ ਹਾਜ਼ਰੀ ਭਰ ਸਕਦੀ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply