Sunday, March 15, 2026

ਪੱਟੀ ਕਾਂਗਰਸ ਕਮੇਟੀ ਨੇ ਰਾਮਾ ਕ੍ਰਿਸ਼ਨਾ ਕਲੱਬ ਵਿੱਚ ਮਨਾਇਆ ਗਣਤੰਤਰਤਾ ਦਿਵਸ

PPN2701201624
ਪੱਟੀ, 27 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਪੱਟੀ ਕਾਂਗਰਸ ਕਮੇਟੀ ਵੱਲੋਂ ਗਣਤੰਤਰਾ ਦਿਵਸ ਦੀ ਯੰਗਮੈਂਨ ਰਾਮਾ ਕ੍ਰਿਸ਼ਨਾ ਕਲੱਬ ਵਿਖੇ ਮਨਾਇਆ ਗਿਆ। ਜਿਸ ਵਿੱਚ ਚੇਅਰਮੈਂਨ ਭੋਲਾ ਸਿੰਘ ਸ਼ਕਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਪੰਜਾਬ ਕਾਂਗਰਸ ਪੰਚਾਇਤੀ ਰਾਜ ਸੰਗਠਨ ਦੇ ਚੇਅਰਮੈਂਨ ਜਗਤਾਰ ਸਿੰਘ ਬੁਰਜ ਅਤੇ ਰਿਟਾਇਰਡ ਪੈਨਸ਼ਨਰਜ਼ ਐਸੋਸੀਏਸ਼ਨ ਸੈੱਲ ਪੰਜਾਬ ਦੇ ਚੇਅਰਮੈਂਨ ਪ੍ਰਿੰਸੀਪਲ ਹਰਦੀਪ ਸਿੰਘ ਪੱਟੀ ਨੇ ਵਿਸ਼ੇਸੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਝੰਡਾਂ ਲਹਿਰਾਉਣ ਦੀ ਰਸਮ ਸ਼ਹਿਰੀ ਪ੍ਰਧਾਨ ਤਰਸੇਮ ਲਾਲ ਸੂਤਰ ਵਾਲੇ ਨੇ ਅਦਾ ਕੀਤੀ ਉਪਰੰਤ ਸਕੂਲੀ ਬੱਚਿਆਂ ਨੇ ਰਾਸ਼ਟਰੀ ਗੀਤ ਗਾਇਆ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਹਲਕਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਪ੍ਰਿੰਸੀਪਲ ਹਰਦੀਪ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ 15 ਅਗਸਤ 1947 ਨੂੰ ਭਾਰਤ ਅਜ਼ਾਦ ਹੋਇਆ ਅਤੇ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਇਸ ਮੌਕੇ ਚੇਅਰਮੈਂਨ ਜਗਤਾਰ ਸਿੰਘ ਬੁਰਜ, ਭੋਲਾ ਸਿੰਘ ਸ਼ਕਰੀ ਚੇਅਮਰਮੈਂਨ, ਹਰਪ੍ਰੀਤ ਸਿੰਘ ਸੰਧੂ, ਸਰਬਰਿੰਦਰਜੀਤ ਸਿੰਘ ਸ਼ਕਰੀ, ਜਗਤੇਸ਼ਵਰ ਸਿੰਘ ਬੁਰਜ, ਪਵਨ ਧਵਨ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply