Friday, May 22, 2026

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ ਵਿੱਚ ਅਰਦਾਸ ਦਿਵਸ ਮਨਾਇਆ

PPN2901201622

ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਲੇਠੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ, ਰਾਮਸਰ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਸਕੂਲ ਦੇ ਵਿਦਿਆਰਥੀਆਂ ਦੇ ਸਲਾਨਾ ਇਮਤਿਹਾਨਾਂ ਤੇ ਸੰਸਥਾਂ ਦੀ ਚੜ੍ਹਦੀ ਕਲਾ ਦੇ ਸਬੰਧ ਵਿੱਚ ਵਿਦਿਆਰਥੀਆਂ ਤੇ ਸਟਾਫ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਸਥਾਂ ਦੇ ਵਿਹੜੇ ਵਿੱਚ ਅਰਦਾਸ ਦਿਵਸ ਆਯੋਜਿਤ ਕੀਤਾ ਗਿਆ ਹੈ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ, ਗੁਰੂ ਸਾਹਿਬ ਜੀ ਦੀ ਇਲਾਹੀ ਬਾਣੀ ਦਾ ਗਾਇਨ ਤੇ ਕਵੀਸ਼ਰੀ ਦੇ ਰੂਪ ਵਿੱਚ ਸਿੱਖ ਇਤਿਹਾਸ ਤੇ ਅੱਜ ਸਮਾਜ ਵਿੱਚ ਉਤਪੰਨ ਹੋ ਰਹੀਆਂ ਸਮਾਜਿਕ ਬੁਰਾਈਆ ਨੂੰ ਉਜਾਗਰ ਕੀਤਾ ਗਿਆ।ਇਸ ਮੌਕੇ ਸੰਸਥਾਂ ਦੇ ਸੁਯੋਗ ਪ੍ਰਬੰਧਕ ਪ੍ਰਿੰ. ਬਲਵਿੰਦਰ ਸਿੰਘ ਜੀ ਨੇ ਆਪਣੇ ਬੋਲਾਂ ਰਾਹੀਂ ਵਿਦਿਆਰਥੀਆਂ ਨੂੰ ਅਗਾਂਹ ਵਧੂ ਸੇਧ ਤੇ ਚੰਗੇ ਭਵਿੱਖ ਦੀ ਕਾਮਨਾ ਨੂੰ ਮੁੱਖ ਰੱਖ ਕੇ ਇਸ ਅਰਦਾਸ ਦਿਵਸ ਤੇ ਸ਼ੁਭ ਇਛਾਵਾਂ ਦਿੱਤੀਆਂ । ਇਸ ਮੌਕੇ ਸਕੂਲ ਦਾ ਸਮੂੰਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply