
ਪੱਟੀ, 30 ਜਨਵਰੀ (ਰਣਜੀਤ ਸਿੰਘ ਮਾਹਲਾ)- ਬੀਬੀ ਰਜਨੀ ਜੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਲਹਿਰ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਸਾਹਿਬਾਨਾਂ ਨੇ ਵਿਦਿਆਰਥੀਆਂ ਕੋਲੋਂ ਗੁਰਬਾਣੀ ਸੁਣੀ ‘ਤੇ ਪਹਿਲੇ ਅਤੇ ਦੂਜੇ ਦਰਜੇ ਦੇ ਤਿੰਨ-ਤਿੰਨ ਵਿਦਿਆਰਥੀ ਚੁਣੇ। ਇਸ ਮੌਕੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਸਜੀਪੀਸੀ, ਐਸਜੀਪੀਸੀ ਦੇ ਸਕੱਤਰ ਸੁਖਦੇਵ ਸਿੰਘ ਭੂਰਾ ਅਤੇ ਇੰਚਾਰਜ ਬਲਵਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਉਨ੍ਹਾਂ ਨੂੰ ਅੱਗੇ ਤੋਂ ਹੋਰ ਵੀ ਲਗਣ ਮਿਹਨਤ ਨਾਲ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਆ। ਇਸ ਮੌਕੇ ਪ੍ਰਚਾਰਕ ਹੀਰਾ ਸਿੰਘ, ਦਿਲਬਾਗ ਸਿੰਘ, ਗੁਰਬਚਨ ਸਿੰਘ, ਗੁਰਲਾਲ ਸਿੰਘ, ਪ੍ਰਿੰਸੀਪਲ ਮਧੂਬਾਲਾ ਸੂਦ, ਦਲਜੀਤ ਕੌਰ, ਸਮੂਹ ਸਟਾਫ ਮੈਂਬਰ ‘ਤੇ ਵਿਦਿਆਰਥੀ ਹਾਜ਼ਰ ਸਨ।
Punjab Post Daily Online Newspaper & Print Media