Saturday, July 25, 2026

ਵਪਾਰਕ ਅਦਾਰਿਆਂ ਵਿੱਚ ਸੀ. ਸੀ. ਟੀ. ਵੀ ਕੈਮਰੇ ਲਗਾੳੇਣੇ ਕੀਤੇ ਲਾਜ਼ਮੀ

ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ, ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ ਅਤੇ ਪ੍ਰਵੇਸ਼ ਸਥਾਨ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 26 ਮਾਰਚ 2016 ਤੱਕ ਲਾਗੂ ਰਹੇਗਾ।
ਇਹ ਹੁਕਮ ਜਾਰੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਜਿਥੇ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਕਮੀ ਆਵੇਗੀ ਉਥੇ ਨਾਲ ਹੀ ਅਜਿਹੀਆਂ ਵਾਰਦਾਤਾਂ ਕਰਨ ਵਾਲੇ ਵਿਅਕਤੀਆਂ ਨੂੰ ਵੀ ਫੜਿਆ ਜਾ ਸਕੇਗਾ। ਪੁਲਿਸ ਕਮਿਸ਼ਨਰ ਵੱਲੋਂ ਇਹ ਇੱਕ ਤਰਫਾ ਹੁਕਮ ਜਾਰੀ ਕੀਤਾ ਗਿਆ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply