Friday, August 14, 2026

ਇਟਾਲੀਅਨ ਪੁਲੀਸ ਵਲੋਂ ਭਾਈ ਬਚਿ’ਤਰ ਸਿੰਘ ਕਵੀਸ਼ਰ ਦੀ ਸ੍ਰੀ ਸਾਹਿਬ ਜ਼ਬਤ ਕਰਨ ਦੀ ਨਿਖੇਧੀ

ਅੰਮ੍ਰਿਤਸਰ, 1 ਫਰਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਟਾਲੀਅਨ ਪੁਲੀਸ ਵੱਲੋਂ ਭਾਈ ਬਚਿੱਤਰ ਸਿੰਘ ਕਵੀਸ਼ਰ ਦੀ ਸ੍ਰੀ ਸਾਹਿਬ ਜਬਤ ਕਰਨ ਤੇ ਸਖ਼ਤ ਸਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਭਾਈ ਬਚਿੱਤਰ ਸਿੰਘ ਕਵੀਸ਼ਰ ਨੂੰ ਇਟਲੀ ਦੇ ਜ਼ਿਲ੍ਹਾ ਵਿਰੋਨਾ ਦੇ ਕਸਤੂਰੇ (ਥਾਣੇ) ਵਿੱਚ ਸ੍ਰੀ ਸਾਹਿਬ ਕਾਰਨ ਇਟਾਲੀਅਨ ਪੁਲੀਸ ਦੀਆਂ ਵਧੀਕੀਆਂ ਦਾ ਸ਼ਿਕਾਰ ਹੋਣਾ ਪਿਆ ਜੋ ਉੱਚਿਤ ਨਹੀਂ ਹੈ।ਉਨ੍ਹਾਂ ਕਿਹਾ ਕਿ ਇਟਲੀ ਦੀ ਪੁਲੀਸ ਵੱਲੋਂ ਭਾਈ ਬਚਿੱਤਰ ਸਿੰਘ ਦੀ ਕੇਵਲ ਸ੍ਰੀ ਸਾਹਿਬ ਹੀ ਜਬਤ ਨਹੀਂ ਕੀਤੀ, ਬਲਕਿ ਉਸ ਖਿਲਾਫ ਕੇਸ ਵੀ ਦਰਜ ਕੀਤਾ ਗਿਆ, ਜੋ ਬਹੁਤ ਹੀ ਅਫਸੋਸਨਾਕ ਕਾਰਾ ਹੈ।ਉਨ੍ਹਾਂ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਵੱਲੋਂ ਅੰਮ੍ਰਿਤਧਾਰੀ ਸਿੰਘ ਨੂੰ ਬਖਸ਼ੇ ਪੰਜ ਕਕਾਰ ਉਸ ਦਾ ਅਨਿੱਖੜਵਾਂ ਅੰਗ ਹਨ ਤੇ ਉਨ੍ਹਾਂ ਨੂੰ ਕਦਾਚਿਤ ਵੀ ਸਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਨਾਲ ਦੇਸ਼ੁਵਿਦੇਸ਼ ਵਿੱਚ ਵਸਦੇ ਸਿੱਖਾਂ ਵਿੱਚ ਰੋਸ ਤੇ ਰੋਹ ਪਾਇਆ ਜਾ ਰਿਹਾ ਹੈ।
ਉਨ੍ਹਾਂ ਇਟਲੀ ਦੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੁੇਆਪਣੇ ਤੌਰ ਤੇ ਇਟਲੀ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸਿੱਖ ਧਰਮ ਦੀ ਮਰਯਾਦਾ ਤੇ ਸਿਧਾਂਤਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਅੱਗੇ ਤੋਂ ਕੋਈ ਵੀ ਸਿੱਖ ਇਸ ਤਰ੍ਹਾਂ ਦੀ ਮੰਦਭਾਗੀ ਘਟਨਾ ਦਾ ਸ਼ਿਕਾਰ ਨਾ ਹੋਵੇ।ਉਨ੍ਹਾਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਉਹ ਬਹੁਤ ਜਲਦ ਇਟਲੀ ਦੀ ਅੰਬੈਸੀ ਨਾਲ ਗੱਲਬਾਤ ਕਰਕੇ ਓਥੋਂ ਦੀ ਸਰਕਾਰ ਨੂੰ ਭਾਈ ਬਚਿੱਤਰ ਸਿੰਘ ਕਵੀਸ਼ਰ ਤੇ ਦਰਜ ਕੀਤਾ ਕੇਸ ਵਾਪਸ ਲੈਣ ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਪੰਜਾਂ ਕਕਾਰਾਂ ਨੂੰ ਪਹਿਨਣ ਦੀ ਇਜਾਜਤ ਦੇਣ ਬਾਰੇ ਕਹਿਣ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply