Tuesday, August 11, 2026

ਪੀ.ਐਸ.ਈ.ਬੀ ਇੰਪਲਾਈਜ ਫੈਡਰੇਸ਼ਨ ਦੇ ਮੁਲਾਜਮਾਂ ਵਲੋਂ ਲੰਮੇ ਸਮੇਂ ਤੋਂ ਤਨਖਾਹ ਨਾ ਮਿਲਣ ‘ਤੇ ਰੋਸ ਰੈਲੀ

PPN0203201604

ਮਾਲੇਰਕੋਟਲਾ, 2 ਫਰਵਰੀ (ਹਰਮਿੰਦਰ ਸਿੰਘ ਭੱਟ)- ਪੀ.ਐਸ.ਈ.ਬੀ ਇੰਪਲਾਈਜ ਫੈਡਰੇਸ਼ਨ ਏਟਕ ਸਬ ਯੂਨਿਟ ਸ਼ਹਿਰੀ-1 ਮਾਲੇਰਕੋਟਲਾ ਦਿਹਾਤੀ ਮਾਲੇਰਕੋਲਾ ਸ਼ਹਿਰੀ-2 ਮਾਲੇਰਕੋਟਲਾ ਅਤੇ ਸ਼ੇਰਵਾਨੀ ਕੋਟ ਵਲੋਂ ਸਾਂਝੀ ਰੋਸ ਰੈਲੀ ਮੰਡਲ ਦਫਤਰ ਦੇ ਗੇਟ ਅੱਗੇ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਥੀ ਗੁਰਧਿਆਨ ਸਿੰਘ ਨੇ ਦੱਸਿਆ ਕਿ ਇਹ ਗੇਟ ਰੈਲੀ ਜਿਸਦੀ ਪ੍ਰਧਾਨਗੀ ਸਾਥੀ ਰਣਜੀਤ ਸਿੰਘ ਭੈਣੀ, ਗੁਰਜੰਟ ਸਿੰਘ, ਆਸਾ ਸਿੰਘ ਅਤੇ ਨਰਿੰਦਰ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣਾ ਰੋਸ ਪ੍ਰਗਟ ਕਰਦਿਆਂ ਪਾਵਰਕਾਮ ਮੈਨੇਜਮੈਂਟ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਕਿ ਪਾਵਰਕਾਮ ਅੰਦਰ ਕੰਮ ਕਰਦੇ ਹਜ਼ਾਰਾਂ ਮੁਲਾਜਮਾਂ ਦੀਆਂ ਤਨਖਾਹਾਂ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਮਿਲੀ ਭੁਗਤ ਕਾਰਨ ਅਜੇ ਤੱਕ ਵਰਕਰਾਂ ਨੂੰ ਨਹੀਂ ਮਿਲੀਆਂ ਜਿਸ ਕਾਰਨ ਆਮ ਵਰਕਰ ਅੰਦਰ ਮਨੈਜਮੈਂਟ ਪ੍ਰਤੀ ਬਹੁਤ ਰੋਸ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਨੂੰ ਸੰਗਤ ਦਰਸ਼ਨਾਂ ਅਤੇ ਹੋਰ ਫਜੂਲ ਖ਼ਰਚਿਆਂ ਰਾਹੀਂ ਪਾਣੀ ਵਾਂਵ ਵਹਾ ਰਹੀ ਹੈ ਪਰ ਵਰਕਰਾਂ ਨੂੰ ਤਨਖਾਹਾਂ ਨਹੀਂ ਦੇ ਰਹੀ। ਬੁਲਾਰੇ ਸਾਥੀਆਂ ਨੇ ਮਨੈਜਮੈਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਮੁਲਾਜਮਾਂ ਦੀ ਤਨਖਾਹ ਉਹਨਾਂ ਦੇ ਖਾਤਿਆਂ ਵਿਚ ਨਾ ਪਾਈ ਗਈ ਤਾਂ ਜਥੇਬੰਦੀ ਹੋਰ ਜੋ ਵੀ ਤਿੱਖਾ ਸੰਘਰਸ਼ ਉਲੀਕੇਗੀ ਸਾਰੇ ਵਰਕਰ ਉਸ ਵਿਚ ਪੂਰਾ ਯੋਗਦਾਨ ਪਾਉਣਗੇ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਸਾਥੀ ਗੁਰਧਿਆਨ ਸਿੰਘ, ਸੁਖਦੇਵ ਸਿੰਘ, ਰਾਜਵੰਤ ਸਿੰਘ, ਕੁਲਵੰਤ ਸਿੰਘ, ਕੇਵਲ ਕ੍ਰਿਸ਼ਨ, ਪਰਸ ਰਾਮ, ਬਲਵੀਰ ਸਿੰਘ ਅਤੇ ਸੁਖਦੇਵ ਸਿੰਘ ਖੁਰਦ ਸ਼ਾਮਿਲ ਸਨ।

Check Also

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਸੂਰਜੀ ਊਰਜਾ ਸਥਾਪਿਤ ਕਰਨ ‘ਤੇ ਮਿਲਿਆ ਸਨਮਾਨ

ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਵਾਤਾਵਰਣ ਪੱਖੀ ਅਤੇ ਸਾਫ਼-ਸੁਥਰੇ …

Leave a Reply