Sunday, October 11, 2026

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਪੱਟੀ, 3 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਗੁਰਦੁਆਰਾ ਛਾਉਣੀ ਸਾਹਿਬ ਪੱਟੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਭੱਠ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ਜੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਕੀਰਤਨੀ ਜੱਥਿਆਂ ਵੱਲੋਂ ਰਸਭਿੰਨਾ ਕੀਰਤਨ ਸਰਵਨ ਕੀਤਾ ਗਿਆ। ਇਸ ਮੌਕੇ ਬਾਬਾ ਸਰੂਪ ਸਿੰਘ ਜੀ ਵੱਲੋਂ ਕਥਾ ਵੀ ਕੀਤੀ ਗਈ ਅਤੇ ਲੰਗਰ ਭੰਡਾਰੇ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਮੀਤ ਸਿੰਘ ਜੀ ਡੇਅਰੀ ਵਾਲੇ, ਬਾਬਾ ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਬੀਬੀ ਬਲਜੀਤ ਕੌਰ ਭਾਟੀਆ ਕੌਂਸਲਰ, ਜਗਦੀਪ ਸਿੰਘ ਪ੍ਰਿੰਸ ਭਾਟੀਆ, ਹਰਵੰਤ ਸਿੰਘ, ਬਾਬਾ ਪ੍ਰਗਟ ਸਿੰਘ, ਸਲਵਿੰਦਰ ਸਿੰਘ, ਪ੍ਰਣਾਮ, ਹਰਬੰਸ ਲਾਲ, ਇੰਦਰਪ੍ਰੀਤ ਸਿੰਘ ਬੇਦੀ, ਮਨਿੰਦਰ ਕੌਰ, ਸਿਮਰਜੀਤ ਕੌਰ, ਅਵਤਾਰ ਸਿੰਘ ਜੋਤੀ ਸ਼ਾਹ, ਮਨਦੀਪ ਸਿੰਘ, ਰਕੇਸ਼ ਕੁਮਾਰ ਅਤੇ ਸੰਦੀਪ ਕੁਮਾਰ ਆਦਿ ਹਾਜ਼ਿਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply