Thursday, June 25, 2026

13 ਫਰਵਰੀ ਨੂੰ ਬੈਂਕ ਮਾਮਲਿਆਂ ਬਾਰੇ ਲੱਗੇਗੀ ਕੌਮੀ ਲੋਕ ਅਦਾਲਤ

ਅੰਮ੍ਰਿਤਸਰ, 6 ਫਰਵਰੀ (ਗੁਰਚਰਨ ਸਿੰਘ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ 13 ਫਰਵਰੀ ਨੂੰ ਜ਼ਿਲ੍ਹਾ ਕਚਹਿਰੀਆਂ ਵਿਚ ਬੈਂਕ ਮਾਮਲਿਆਂ ਸਬੰਧੀ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਨੇ ਦੱਸਿਆ ਕਿ ਇਸ ਦੌਰਾਨ ਬੈਂਕਾਂ ਨਾਲ ਸਬੰਧਤ ਬਕਾਇਆ ਅਤੇ ਪ੍ਰੀ-ਲਿਟੀਗੇਸ਼ਨ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਨਿਲ ਆਰ ਦਵੇ ਦੀ ਇੱਛਾ ਅਨੁਸਾਰ ਹੁਣ ਮੁਲਕ ਭਰ ਵਿਚ ਕਿਸੇ ਨਾ ਕਿਸੇ ਚੋਣਵੇਂ ਵਿਸ਼ੇ ‘ਤੇ ਕੌਮੀ ਲੋਕ ਅਦਾਲਤਾਂ ਹਰੇਕ ਮਹੀਨੇ ਲੱਗਿਆ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਕੇਸਾਂ ਦੇ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹੱਲ ਦਾ ਬਹੁਤ ਹੀ ਵਧੀਆ ਉਪਰਾਲਾ ਹੈ। ਇਸ ਨਾਲ ਦੋਹਾਂ ਧਿਰਾਂ ਨੂੰ ਹੀ ਨਿਆਂ ਮਿਲਦਾ ਹੈ ਅਤੇ ਆਪਸੀ ਸਮਝੌਤੇ ਤਹਿਤ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਕਿਹਾ ਕਿ ਉਹ ਭੱਵਿਖ ਵਿਚ ਵੀ ਆਪਣੇ ਕੇਸਾਂ ਦੇ ਲੋਕ ਅਦਾਲਤਾਂ ਰਾਹੀਂ ਨਿਪਟਾਰੇ ਨੂੰ ਪਹਿਲ ਦੇਣ ਕਿਉਂਕਿ ਇਸ ਨਾਲ ਸਸਤਾ ਤੇ ਛੇਤੀ ਨਿਆਂ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply