ਅੰਮ੍ਰਿਤਸਰ, 6 ਫਰਵਰੀ (ਗੁਰਚਰਨ ਸਿੰਘ)- ਪੰਜਾਬ ਦੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਨੌਜਵਾਨ ਪੀੜੀ ਸਮਾਜ ਵਿਚ ਵੱਡਾ ਬਦਲਾਅ ਲਿਆਉਣ ਦੀ ਛਮਤਾ ਰੱਖਦੀ ਹੈ ਅਤੇ ਸਾਨੂੰ ਨੌਜਵਾਨਾਂ ਨੂੰ ਸ਼ੁਰੂ ਤੋਂ ਹੀ ਵਧੀਆ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜੋ ਉਹ ਵਿਸ਼ਵ ਦੀ ਤਰੱਕੀ ਵਿਚ ਆਪਣਾ ਅਹਿਮ ਯੋਗਦਾਨ ਪਾ ਸਕਣ। ਉਨਖ਼ਾਂ ਕਿਹਾ ਕਿ ਨੌਜਵਾਨਾਂ ਨੂੰ ਚੰਗੇ ਤੇ ਮਾੜੇ ਦੀ ਪਹਿਚਾਣ ਕਰਦੇ ਹੋਏ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮਾਉਾਂਟੀਟੇਰਾ ਜੀ ਸਕੂਲ ਦੇ ਸਲਾਨਾ ਸਮਾਗਮ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਸ. ਮਜੀਠੀਆ ਨੇ ਅੱਗੇ ਕਿਹਾ ਕਿ ਭਾਰਤ ਦੁਨੀਆ ਵਿਚ ਸਭ ਤੋਂ ਵੱਧ ਨੌਜਵਾਨਾਂ ਦੀ ਅਬਾਦੀ ਵਾਲਾ ਦੇਸ਼ ਹੈ ਜਿੱਥੋਂ ਦੇ ਨੌਜਵਾਨਾਂ ਨੇ ਵੱਖ-ਵੱਖ ਖੇਤਰਾਂ ਵਿਚ ਲਾਮਿਸਾਲ ਮਾਅਰਕੇ ਮਾਰੇ ਹਨ। ਉਨਖ਼ਾਂ ਕਿਹਾ ਕਿ ਸਿੱਖਿਆ ਦਾ ਖੇਤਰ ਹੋਵੇ ਜਾਂ ਖੇਡਾਂ, ਭਾਰਤੀ ਨੌਜਵਾਨਾਂ ਦਾ ਨਾਮ ਹਮੇਸ਼ਾ ਮੋਹਰੀ ਰਿਾ ਹੈ। ਉਨਖ਼ਾਂ ਕਿਹਾ ਕਿ ਨੌਜਵਾਨਾਂ ਨੂੰ ਪੜਾਈ ਦੇ ਨਾਲ ਨਾਲ ਹੋਰਨਾਂ ਖੇਤਰਾਂ ਵਿਚ ਵੀ ਤਜਰਬਾ ਹਾਸਲ ਕਰਨੀ ਚਾਹੀਦੀ ਹੈ।
ਨੌਜਵਾਨਾਂ ਦੇ ਸਾਸ਼ਸਤਰੀਕਰਨ ‘ਤੇ ਜੋਰ ਦਿੰਦਿਆਂ ਸ. ਮਜੀਠੀਆ ਨੇ ਕਿਹਾ ਕਿ ਨੌਜਵਾਨ ਉਸ ਵੇਲੇ ਸਫਲਤਾ ਦੀ ਉਚਾਈ ਤੱਕ ਪਹੁੰਚਦੇ ਹਨ ਜਦੋਂ ਉਹ ਸਮਾਜ ਵਿਚ ਚੰਗੇ ਅਤੇ ਮਾੜੇ ਦੀ ਪਹਿਚਾਣ ਕਰਨਾ ਸ਼ੁਰੂ ਕਰ ਦਿੰਦੇ ਹਨ। ਉਨਖ਼ਾਂ ਨੌਜਵਾਨਾਂ ਨੂੰ ਤਾਕੀਦ ਕੀਤੀ ਕਿ ਉਹ ਮਨੁੱਖਤਾ, ਸਮਾਜ ਅਤੇ ਦੇਸ਼ ਦੇ ਵਿਕਾਸ ਵਿਚ ਢੁੱਕਵਾਂ ਯੋਗਦਾਨ ਪਾਉਣ। ਉਨਖ਼ਾਂ ਕਿਹਾ ਕਿ ਨੌਜਵਾਨ ਭਾਵੇਂ ਕਿੰਨੀ ਵੀ ਤਰੱਕੀ ਕਰ ਜਾਣ ਜਿੰਦਗੀ ਦੀਆਂ ਕਦਰਾਂ-ਕੀਮਤਾਂ, ਸਮਾਜ ਦਾ ਵਿਕਾਸ, ਲੋਕਾਂ ਦੀ ਭਲਾਈ ਅਤੇ ਦੇਸ਼ ਭਾਵਨਾ ਹਮੇਸ਼ਾ ਉਨਖ਼ਾਂ ਦੀ ਮੁੱਖ ਤਰਜੀਹਾਂ ਰਹਿਣੀਆਂ ਚਾਹੀਦੀਆਂ ਹਨ।
ਇਸ ਸਮਾਗਮ ਮੌਕੇ ਡਾਇਰੈਕਟਰ ਸ੍ਰੀ ਮਨਜੋਤ ਢਿੱਲੋਂ, ਪ੍ਰਿੰਸੀਪਲ ਕੁਲਦੀਪ ਕੌਰ ਨੇ ਮੁੱਖ ਮਹਿਮਾਨ ਸ. ਮਜੀਠੀਆ ਦਾ ਸਵਾਗਤ ਕਰਦੇ ਹੋਏ ਹਾਜਰ ਇਕੱਠ ਨੂੰ ਸੰਬੋਧਨ ਵੀ ਕੀਤਾ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media