Friday, October 2, 2026

ਨਹਿਰੂ ਯੁਵਾ ਕੇਂਦਰ ਵੱਲੋਂ 7 ਰੋਜ਼ਾ ਆਦਿਵਾਸੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦਾ ਆਗਾਜ਼

PPN0602201609ਅੰਮ੍ਰਿਤਸਰ, 6 ਫਰਵਰੀ (ਗੁਰਚਰਨ ਸਿੰਘ)-ਨਹਿਰੂ ਯੁਵਾ ਕੇਂਦਰ ਯੂਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਦੇਸ਼ ਦੀ ਆਦਿਵਾਸੀ ਯੁਵਾ ਸ਼ਕਤੀ ਨੂੰ ਹੋਰ ਵੀ ਰਚਨਾਤਮਕ ਢੰਗ ਨਾਲ ਦੇਸ਼ ਦੀ ਮੁੱਖ ਧਾਰਾ ਵਿੱਚ ਲਿਆਉਣ ਦੇ ਨਾਲ-ਨਾਲ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ ਸਬੰਧੀ ਸੁਚੇਤ ਅਤੇ ਸਿੱਖਿਅਤ ਕਰਨ ਦੇ ਉਦੇਸ਼ ਨਾਲ ਸਥਾਨਕ ਵਿਰਸਾ ਵਿਹਾਰ ਵਿਖੇ ਸੱਤ ਦਿਨਾ ਆਦਿਵਾਸੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦਾ ਉਦਘਾਟਨ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਕੀਤਾ।
ਉਦਘਾਟਨ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਰਣੀਕੇ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਵੱਖ-ਵੱਖ ਸੂਬਿਆਂ ਦੇ ਵਿਰਸੇ, ਸੱਭਿਆਚਾਰ, ਖਾਣ-ਪਾਣ, ਪਹਿਰਾਵੇ ਅਤੇ ਰਹਿਣ-ਸਹਿਣ ਬਾਰੇ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਸਾਡੇ ਮੁਲਕ ਦੀ ਅਨੇਕਤਾ ਵਿੱਚ ਏਕਤਾ ਦੀ ਇਕ ਜਿਊਂਦੀ-ਜਾਗਦੀ ਮਿਸਾਲ ਹਨ, ਜਿਥੇ ਵੱਖ-ਵੱਖ ਸੱਭਿਆਚਾਰਾਂ ਨੂੰ ਆਪਸ ਵਿਚ ਘੁਲਣ-ਮਿਲਣ ਅਤੇ ਸਮਝਣ ਦਾ ਮੌਕਾ ਮਿਲਦਾ ਹੈ ਅਤੇ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਦਾ ਇਹ ਇਕ ਬਹੁਤ ਹੀ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਵਸਾਈ ਨਗਰੀ ਅੰਮ੍ਰਿਤਸਰ ਵਿਚ ਆਏ ਇਨ੍ਹਾਂ ਨੌਜਵਾਨਾਂ ਨੂੰ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲੇਗਾ।
ਇਸ ਮੌਕੇ ਕੈਂਪ ਦੇ ਆਯੋਜਕ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਨੇ ਦੱਸਿਆ ਕਿ 12 ਫਰਵਰੀ ਤੱਕ ਚੱਲਣ ਵਾਲੇ ਇਸ ਕੈਂਪ ਵਿਚ ਛੱਤੀਸਗੜ੍ਹ, ਉੜੀਸਾ ਅਤੇ ਝਾਰਖੰਡ ਦੇ 15 ਜ਼ਿਲ੍ਹਿਆਂ ਤੋਂ 250 ਨੌਜਵਾਨਾਂ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੱਤ ਦਿਨਾਂ ਦੌਰਾਨ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ, ਸੱਭਿਆਚਾਰ, ਖਾਣ-ਪਾਣ ਅਤੇ ਪੰਜਾਬੀ ਪੇਂਡੂ ਜੀਵਨ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ, ਸੈਮੀਨਾਰ, ਯੂਥ ਕਲੱਬ ਆਦਾਨ-ਪ੍ਰਦਾਨ, ਆਪਸੀ ਵਾਰਤਾਲਾਪ ਤੋਂ ਇਲਾਵਾ ਬੀ. ਐਸ. ਐਫ ਅਤੇ ਸੀ. ਆਰ. ਪੀ. ਐਫ ਨਾਲ ਵਿਚਾਰ-ਵਟਾਂਦਰਾ ਕਰਵਾਇਆ ਜਾਵੇਗਾ ਤਾਂ ਜੋ ਇਹ ਆਦਿਵਾਸੀ ਨੌਜਵਾਨ ਭਾਰਤ ਬਾਰੇ ਬਿਹਤਰ ਜਾਣਕਾਰੀ ਹਾਸਲ ਕਰ ਸਕਣ। ਇਸ ਦੇ ਨਾਲ ਹੀ ਇਨ੍ਹਾਂ ਨੂੰ ਅੰਮ੍ਰਿਤਸਰ ਦੀਆਂ ਵਿਰਾਸਤੀ, ਧਾਰਮਿਕ ਅਤੇ ਇਤਿਹਾਸਕ ਥਾਵਾਂ ਦਾ ਦੌਰਾ ਵੀ ਕਰਵਾਇਆ ਜਾਵੇਗਾ। ਇਸ ਮੌਕੇ ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply