ਭਿੱਖੀਵਿੰਡ, 7 ਫਰਵਰੀ (ਕੁਲਵਿੰਦਰ ਕੰਬੋਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ ਇਹ ਨਗਰ ਕੀਰਤਨ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਗੁਰਦੁਆਰਾ ਜਨਮ ਅਸਥਾਨ ਤੋਂ ਬਾਬਾ ਚਤਰ ਸਿੰਘ ਦੀ ਦੇਖ ਰੇਖ ‘ਚ ਕੱਢਿਆ ਗਿਆ।ਨਗਰ ਕੀਰਤਨ ਦਾ ਸੰਗਤਾਂ ਵਲੋਂ ਸ਼ਾਨਦਾ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ‘ਤੇ ਲੰਗਰ ਲਗਵਾਏ ਗਏ।ਨਗਰ ਕੀਰਤਨ ਜਦੋਂ ਗੁਰਦੁਆਰਾ ਢਾਲ ਸਾਹਿਬ ਵਿਖੇ ਪਹੁੰਚਿਆ ਤਾਂ ਉਥੇ ਮੁੱਖ ਗ੍ਰੰਥੀ ਬਾਬਾ ਬਲਵਿੰਦਰ ਸਿੰਘ ਵੱਲੋਂ ਪੰਜ ਪਿਆਰਿਆਂ ਅਤੇ ਬਾਬਾ ਚਤਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਕਵੀਸ਼ਰੀ ਸਿੰਘਾਂ ਵੱਲੋਂ ਇਤਿਹਾਸ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਸਮੇਂ ਜਥੇਦਾਰ ਬਲਕਾਰ ਸਿੰਘ, ਬੂਟਾ ਸਿੰਘ, ਨਿਰਮਲ ਸਿੰਘ, ਗੁਰਚਰਨ ਸਿੰਘ, ਸਰਪੰਚ ਪਲਵਿੰਦਰ ਸਿੰਘ, ਮੈਂਂਬਰ ਸਾਹਿਬ ਸਿੰਘ, ਪੰਜਾਬ ਸਿੰਘ ਤੋਂ ਇਲਾਵਾ ਸੰਗਤਾਂ ਦਾ ਭਾਰੀ ਇਕੱਠ ਹਾਜ਼ਰ ਸੀ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media