Tuesday, September 29, 2026

ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ – ਸੇਖਵਾਂ

Sekhwan

ਬਟਾਲਾ, 8 ਫਰਵਰੀ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਵੱਲੋਂ ਸਸਤੀ ਆਟਾ ਦਾਲ ਸਕੀਮ ਦੇ ਲਾਭਪਤਾਰੀਆਂ ਨੂੰ ਹੁਣ ਮੁਫਤ ਸਿਹਤ ਸਹੂਲਤਾਂ ਦੇਣ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਇੰਨਾਂ ਪਰਿਵਾਰਾਂ ਨੂੰ ਇਕ ਸਮਾਰਟ ਕਾਰਡ ਜਾਰੀ ਕੀਤਾ ਜਾਵੇਗਾ ਜੋ ਕਿ ਵੱਡੇ ਹਸਪਤਾਲਾਂ ਵਿਚ 50 ਹਜ਼ਾਰ ਰੁਪਏ ਤੱਕ ਮੁਫਤ ਇਲਾਜ ਦੀ ਸਹੂਲਤ ਦੇਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਸ. ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਯੋਜਨਾ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੋਵਾਂ ਵਿਚ ਲਾਗੂ ਹੋਵੇਗੀ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਤੇ ਨਾਮੀ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਰਜਿਸਟਰਡ ਕੀਤਾ ਗਿਆ ਹੈ, ਜਿਥੋਂ ਲੋਕ ਆਪਣਾ ਇਲਾਜ ਮੁਫਤ ਕਰਾ ਸਕਣਗੇ।
ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਰਜਿਸਟਰਡ ਪਰਿਵਾਰ ਦੇ ਕਿਸੇ ਵੀ ਮੈਂਬਰ ਦਾ ਇਲਾਜ ਹੋ ਸਕੇਗਾ ਅਤੇ ਇਲਾਜ ਦੌਰਾਨ ਹਸਪਤਾਲ ਤੋਂ ਮਰੀਜ ਨੂੰ ਮੁਫਤ ਖਾਣਾ, ਹਸਪਤਾਲ ਵਿਚ ਭਰਤੀ ਹੋਣ ਤੋਂ ਇਕ ਦਿਨ ਪਹਿਲਾਂ ਅਤੇ ਪੰਜ ਦਿਨ ਬਾਅਦ ਤੱਕ ਮੁਫਤ ਦਵਾ ਤੇ ਜਾਂਚ ਦੀ ਸਹੂਲਤ ਦੇ ਨਾਲ-ਨਾਲ ਘਰ ਜਾਣ ਲਈ ਕਿਰਾਇਆ ਵੀ ਹਸਪਤਾਲ ਵੱਲੋਂ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਖਰਚੇ ਵਿਚ ਹਸਪਤਾਲ ਦੀ ਫੀਸ, ਬਿਸਤਰੇ ਦਾ ਕਿਰਾਇਆ, ਨਰਸਿੰਗ ਤੇ ਬੋਰਡਿੰਗ ਖਰਚੇ, ਅਪਰੇਸ਼ਨ, ਬੇਹੋਸ਼ ਕਰਨ ਅਤੇ ਡਾਕਟਰਾਂ ਦੀ ਫੀਸ, ਖੂਨ, ਆਕਸੀਜਨ, ਅਪਰੇਸ਼ਨ ਥੀਏਟਰ ਦੀ ਫੀਸ, ਦਵਾਈਆਂ, ਐਕਸਰੇ, ਸਕਰੀਨਿੰਗ ਟੈਸਟ ਅਤੇ ਹੋਰ ਡੈਇਗਨੈਸਿਟਕ ਟੈਸਟ ਆਦਿ ਸ਼ਾਮਿਲ ਹਨ। ਸ. ਸੇਖਵਾਂ ਨੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਸਾਰੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਯੋਜਨਾ ਦਾ ਲਾਭ ਲੈਣ ਲਈ ਸਬੰਧਤ ਸਰਕਾਰੀ ਹਸਪਤਾਲਾਂ ਜਾਂ ਸਿਹਤ ਵਿਭਾਗ ਦੇ ਦਫਤਰ ਜਾ ਕੇ ਆਪਣੇ ਕਾਰਡ ਬਣਵਾ ਲੈਣ। ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਗਰੀਬ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply