Tuesday, September 29, 2026

ਮਿਡਲ ਸਕੂਲ ਗੁੱਜਰਪੁਰਾ ਵਿਖੇ ਜਲਗਾਹ ਦਿਵਸ ‘ਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ

PPN0802201601

ਬਟਾਲਾ, 7 ਫਰਵਰੀ (ਨਰਿੰਦਰ ਸਿੰਘ ਬਰਨਾਲ)- ਸਿਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੀਤੇ ਦਿਨ ਸਰਕਾਰੀ ਮਿਡਲ ਸਕੂਲ ਗੁੱਜਰਪੁਰਾ ਵਿਖੇ ਸਕੂਲ ਇੰਚਾਰਜ ਰਵਿੰਦਰਜੀਤ ਸਿੰਘ ਪਨੂੰ ਦੀ ਅਗਵਾਈ ਹੇਠ ਜਲਗਾਹ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਇਸ ਦਿਵਸ ਨਾਲ ਸਬੰਧਿਤ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਵਧੀਆ ਕਾਰਗੁਜਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਅਧਿਆਪਕ ਸਾਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਧਰਤੀ ਉੱਤੇ ਪਾਣੀ ਦੇ ਸਰੋਤਾਂ ਦੀ ਸਾਂਭ ਸੰਭਾਲ ਕਰਨ ਅਤੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਇੰਚਾਰਜ ਰਵਿੰਦਰਜੀਤ ਸਿੰਘ ਪਨੂੰ ਨੇ ਦੱਸਿਆ ਕਿ ਮੌਜੂਦਾ ਸਮੇਂ ਜਲ ਸਰੋਤਾਂ ਵਿੱਚ ਆ ਰਹੀ ਭਾਰੀ ਕਮੀ ਕਾਰਨ ਸਾਨੂੰ ਭਵਿੱਖ ਵਿੱਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਲਈ ਸਾਨੂੰ ਜਲ ਸਰੋਤਾਂ ਦੀ ਵਰਤੋਂ ਬੜੇ ਸੰਜਮ ਨਾਲ ਕਰਨੀ ਚਾਹੀਦੀ ਹੈ। ਉਹਨਾਂ ਇਸ ਮੌਕੇ ਵਿਦਿਆਰਥੀਆਂ ਨੂੰ ਪਾਣੀ ਦੀ ਦੁਰਵਰਤੋਂ ਰੋਕਣ ਅਤੇ ਜਲ ਸਰੋਤਾਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਭਵਿੱਖ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਬਚਿਆ ਜਾ ਸਕੇ। ਇਸ ਮੌਕੇ ਸਕੂਲ ਇੰਚਾਰਜ ਰਵਿੰਦਰਜੀਤ ਸਿੰਘ ਪਨੂੰ, ਮਾਸਟਰ ਕਰਨੈਲ ਸਿੰਘ, ਸ਼ਰਨਜੀਤ ਕੁਮਾਰ, ਮੈਡਮ ਦਲਜੀਤ ਕੌਰ, ਮੈਡਮ ਵੀਰ ਕੌਰ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply