ਬਠਿੰਡਾ, 8 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਤਹਿਤ ਚਲਾਈ ਗਈ ਵਿਸ਼ੇਸ਼ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਵਾਪਿਸ ਰਾਮਪੁਰਾ ਫੂਲ ਰੇਲਵੇ ਸ਼ਟੇਸ਼ਨ ਪਰਤੀ। ਗੁਰੂ ਚਰਨਾਂ ਵਿੱਚ ਮੱਥਾ ਟੇਕ ਨਿਹਾਲ ਹੋਈਆਂ ਸੰਗਤਾਂ ਨੂੰ ਵਿਸ਼ੇਸ਼ ਤੌਰ ‘ਤੇ ਚਲਾਈਆਂ ਗਈਆਂ ਬੱਸਾਂ ਵਿੱਚ ਰਾਮਪੁਰਾ ਰੇਲਵੇ ਸ਼ਟੇਸ਼ਨ ਤੋਂ ਉਨ੍ਹਾਂ ਦੇ ਘਰਾਂ ਤੱਕ ਛੱਡਿਆ ਗਿਆ। ਪਿੰਡ ਹਮੀਰਗੜ੍ਹ ਦੇ ਸਾਬਕਾ ਸਰਪੰਚ ਨਾਇਬ ਸਿੰਘ ਨੇ ਦੱਸਿਆ ਕਿ 6 ਦਿਨਾਂ ਦੇ ਇਸ ਸਫ਼ਰ ਤੋਂ ਬਾਅਦ ਉਹ ਅੱਜ ਵਾਪਿਸ ਰਾਮਪੁਰਾ ਪੁੱਜੇ ਹਨ। ਉਨ੍ਹਾਂ ਕਿਹਾ ਕਿ ਸਫ਼ਰ ਦੌਰਾਨ ਯਾਤਰੀਆਂ ਨੂੰ ਚੰਗੀਆਂ ਸਹੂਲਤਾਂ ਮਿਲੀਆਂ ਜਿਸ ਕਾਰਣ ਕਿਸੇ ਵੀ ਯਾਤਰੀ ਨੂੰ ਥਕਾਵਟ ਮਹਿਸੂਸ ਨਹੀਂ ਹੋਈ। ਯਾਤਰੀਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਵੱਖ ਵੱਖ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਉਨ੍ਹਾਂ ਦੇ ਘਰ ਪੁੱਜਦਾ ਕੀਤਾ ਗਿਆ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media