ਪਠਾਨਕੋਟ, 8 ਫਰਵਰੀ (ਪ.ਪ)- ਸ਼੍ਰੀ ਅਮਿਤ ਕੁਮਾਰ ਆਈ.ਏ.ਐਸ. ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਿੱਚ ਵਧੀਕ ਸਕੱਤਰ ਦੇ ਅਹੁੱਦੇ ‘ਤੇ ਤਾਇਨਾਤ ਸਨ। ਸ਼੍ਰੀ ਅਮਿਤ ਕੁਮਾਰ 2008 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਡਿਪਟੀ ਕਮਿਸ਼ਨਰ ਦੇ ਅਹੁੱਦੇ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਐਨ.ਐਚ.ਪੀ.ਸੀ. ਦੇ ਰੈਸਟ ਹਾਊਸ ਵਿਖੇ ਸਰਵਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ), ਸਤੀਸ਼ ਵਸ਼ਿਸਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਕੁਮਾਰ ਐਸ.ਡੀ.ਐਮ. ਪਠਾਨਕੋਟ ਅਤੇ ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ ਵੱਲੋਂ ਬੁੱਕੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਇੱਕ ਟੁਕੱੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media