ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਦੇ ਦਫਤਰ ਵਿਖੇ ਮੁੜ-ਮੁਲਾਂਕਣ ਦੀ ਆਨ-ਲਾਈਨ ਐਪਲੀਕੇਸ਼ਨ ਦਾ ਉਦਘਾਟਨ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਡਾ. ਰੇਨੂੰ ਭਾਰਦਵਾਜ ਅਤੇ ਮੁੜ-ਮੁਲਾਂਕਣ ਸ਼ਾਖਾ ਦੇ ਕੋਆਰਡੀਨੇਟਰ ਡਾ. ਕਰਮਜੀਤ ਸਿੰਘ ਚਾਹਲ ਵੱਲੋਂ ਕੀਤਾ ਗਿਆ। ਇਸ ਐਪਲੀਕੇਸ਼ਨ ਦੁਆਰਾ ਪ੍ਰੀਖਿਆਰਥੀ ਆਪਣਾ ਮੁੜ-ਮੁਲਾਂਕਣ ਦਾ ਫਾਰਮ ਆਨਲਾਈਨ ਪ੍ਰਣਾਲੀ ਰਾਹੀਂ ਨਿਰਧਾਰਤ ਸਮੇਂ ਅਨੁਸਾਰ ਅਪਲਾਈ ਕਰਕੇ ਸਟੇਟ ਬੈਂਕ ਆਫ ਪਟਿਆਲਾ ਦੀ ਕਿਸੇ ਵੀ ਸ਼ਾਖਾ ਵਿਚ ਫੀਸ ਜਮ੍ਹਾਂ ਕਰਵਾ ਸਕਦੇ ਹਨ। ਇਸ ਤਰ੍ਹਾਂ ਦੇ ਫਾਰਮ ਦੀ ਪ੍ਰਿੰਟ ਕਾਪੀ ਯੂਨੀਵਰਸਿਟੀ ਵਿਖੇ ਜਮ੍ਹਾਂ ਕਰਵਾਉਣ ਦੀ ਕੋਈ ਲੋੜ ਨਹੀਂ ਹੋਵੇਗੀ। ਇਹ ਐਪਲੀਕੇਸ਼ਨ ਯੂਨੀਵਰਸਿਟੀ ਦੇ ਕੰਪਿਊਟਰ ਸੈਂਟਰ ਵੱਲੋਂ ਸ੍ਰੀ ਸੰਦੀਪ ਸੂਦ ਦੁਅਰਾ ਤਿਆਰ ਕੀਤੀ ਗਈ। ਇਸ ਮੌਕੇ ਸ. ਤੀਰਥ ਸਿੰਘ, ਇੰਚਾਰਜ ਕੰਪਿਊਟਰ ਸੈਂਟਰ, ਸ. ਸਰਬਜੀਤ ਸਿੰਘ, ਸਿਸਟਮ ਮੈਨੇਜਰ (ਪ੍ਰੀਖਿਆਵਾਂ), ਸ੍ਰੀ ਕੇ.ਬੀ. ਸਪਰਾ, ਸਹਾਇਕ ਰਜਿਸਟਰਾਰ, ਸ੍ਰੀ ਸ਼ਾਮ ਮੋਹਨ, ਨਿਗਰਾਨ ਅਤੇ ਡਿਵੈਲਪਮੈਂਟ ਟੀਮ ਦੇ ਮੈਂਬਰ ਸ੍ਰੀ ਸੰਦੀਪ ਸੂਦ ਅਤੇ ਸ੍ਰੀ ਅਮਨ ਅਰੋੜਾ ਵੀ ਸ਼ਾਮਿਲ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media