ਪੱਟੀ, 8 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਕੈਂਥ)- ਦੂਨ ਪਬਲਿਕ ਸਕੂਲ ਆਸਲ (ਪੱਟੀ) ਵਿਖੇ ਐਮਡੀ ਬਲਕਾਰ ਸਿੰਘ ਦਾਸੂਵਾਲ, ਚੇਅਰਮੈਨ ਧੀਰਜ ਭਾਰਦਵਾਜ ਅਤੇ ਪ੍ਰਿੰਸੀਪਲ ਇੰਦਰ ਕੁਮਾਰ ਦੀ ਅਗਵਾਈ ਹੇਠ ਪਲੇਠਾ ਸਾਲਾਨਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਸਜੀਪੀਸੀ ਅਤੇ ਪ੍ਰਿੰਸੀਪਲ ਰਜਿੰਦਰ ਕੁਮਾਰ ਸ਼ਰਮਾ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵੱਲੋਂ ਸ਼ਮਾ ਰੌਸ਼ਨ ਕਰਕੇ ਕੀਤੀ ਗਈ। ਉਪਰੰਤ ਬੱਚਿਆਂ ਵੱਲੋਂ ਰੰਗਾਰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਅਤੇ ਪ੍ਰਿੰ: ਰਜਿੰਦਰ ਸ਼ਰਮਾ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਇਨਸਾਨ ਮਿਆਰੀ ਸਿੱਖਿਆ ਹਾਸਲ ਕਰਕੇ ਹੀ ਆਪਣੇ ਇਲਾਕੇ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰ ਸਕਦਾ। ਸਮਾਗਮ ਦੌਰਾਨ ਸਕੂਲ ਮੈਨੇਜਮੈਂਟ ਵੱਲੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਅਤੇ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅਖੀਰ ਵਿੱਚ ਆਏ ਹੋਏ ਮੁੱਖ ਮਹਿਮਾਨਾਂ ਅਤੇ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਐਮਡੀ ਬਲਕਾਰ ਸਿੰਘ ਦਾਸੂਵਾਲ ਨੇ ਕਿਹਾ ਕਿ ਸਾਡੇ ਸਕੂਲ ਵਿੱਚ ਬੱਚਿਆਂ ਨੂੰ ਆਧੁਨਿਕ ਸਹੂਲਤਾਂ ਰਾਹੀਂ ਉੱਚ ਪੱਧਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸਕੂਲ ਦੇ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਖੇਤਰਾਂ ਵਿੱਚ ਵੀ ਮੱਲਾਂ ਮਾਰ ਰਹੇ ਹਨ ਜੋ ਕਿ ਸਕੂਲ ਦੇ ਪੜ੍ਹੇ-ਲਿਖੇ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਹੀ ਨਤੀਜਾ ਹੈ। ਇਸ ਮੌਕੇ ਰਾਜਦੀਪ ਸਿੰਘ ਰਾਜਾ, ਕੁਲਵਿੰਦਰ ਕੌਰ, ਆਰਤੀ, ਗੁਰਸ਼ਾਨ ਸਿੰਘ, ਰਾਜ ਰੂਪ, ਸ਼ਰਨਜੀਤ ਕੌਰ, ਹਰਮਨਦੀਪ ਕੌਰ, ਕਰਨ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਿਰ ਸਨ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media