ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ ਸੋਸ਼ਲ ਸਾਇੰਸਜ਼ ਵੱਲੋਂ ਸਰਕਾਰ ਅਤੇ ਆਮ ਨਾਗਰਿਕ ਵਿਚ ਤਾਲਮੇਲ ਵਿਸ਼ੇ ‘ਤੇ ਇਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਬੀਤੇ ਦਿਨੀਂ ਕੀਤਾ ਗਿਆ। ਅੰਮ੍ਰਿਤਸਰ ਪਾਲਿਸੀ ਗਰੁੱਪ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਸ਼ਨ ਵਿਚ ਵੱਡੀ ਗਿਣਤੀ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਸੈਸ਼ਨ ਨੂੰ ਮਾਈ ਪਾਰਲੀਮੈਂਟ ਨਵੀਂ ਦਿੱਲੀ ਚੈਨਲ ਦੇ ਸੀ.ਈ.ਓ. ਮਿਸ ਸੁਪ੍ਰਿਆ ਸ਼ਰਮਾ ਅਤੇ ਪ੍ਰੋਗਰਾਮ ਡਾਇਰੈਕਟਰ, ਸ੍ਰੀ ਜਤਿਨ ਗੁਪਤਾ ਨੇ ਸੰਬੋਧਨ ਕੀਤਾ ਅਤੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਆਮ ਨਾਗਰਿਕ ਨੂੰ ਸਰਕਾਰੀ ਨੀਤੀਆਂ ਅਤੇ ਕਾਨੂੰਨ ਬਣਾਉਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਵਧੀਆ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਇਸ ਮੌਕੇ ਵੋਟਾਂ ਵਿਚ ਖੜ੍ਹਨ ਵਾਲੇ ਨੇਤਾਵਾਂ ਦੀ ਵਿਦਿਅਕ ਯੋਗਤਾ ਦੇ ਨਿਰਧਾਰਨ ਬਾਰੇ ਵੀ ਵਿਚਾਰ ਚਰਚਾ ਕੀਤੀ।
ਵਿਭਾਗ ਦੇ ਮੁਖੀ, ਡਾ. ਜਗਰੂਪ ਸਿੰਘ ਸੇਖੋਂ ਨੇ ਇਸ ਮੌਕੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਇਸ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਮੌਕ ਪਾਰਲੀਮੈਂਟ ਸੈਸ਼ਨ ਜ਼ਰੀਏ ਚੋਣ ਕਰਨੀ ਅਤੇ ਵਿਦਿਆਰਥੀਆਂ ਨੂੰ ਦਿੱਲੀ ਵਿਖੇ ਟ੍ਰੇਨਿੰਗ ਲਈ ਉਤਸਾਹਿਤ ਕਰਨਾ ਹੈ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media