Tuesday, September 29, 2026

ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਜੋਨ ਮੁਕਾਬਲਾ 11 ਫਰਵਰੀ ਨੂੰ – ਬੇਦੀ

Diljit Singh Bedi

ਅੰਮ੍ਰਿਤਸਰ, 9 ਫਰਵਰੀ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਅਨੁਸਾਰ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਵਾਲੇ 63 ਸਕੂਲਾਂ ਵਿੱਚ ਬੱਚਿਆਂ ਦੇ ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਹੜੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਦੌਰਾਨ ਪਹਿਲੇ, ਦੁਸਰੇ ਤੇ ਤੀਸਰੇ ਸਥਾਨ ਤੇ ਆਉਣਗੇ ਉਨ੍ਹਾਂ ਵਿਦਿਆਰਥੀਆਂ ਨੂੰ ਜੋਨ ਪੱਧਰੀ ਮੁਕਾਬਲਿਆਂ ‘ਚ ਹਿੱਸਾ ਲੈਣਾ ਹੋਵੇਗਾ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਂਦਿਆਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪੰਜਾਬ ਵਿੱਚ ਇਨ੍ਹਾਂ ਮੁਕਾਬਲਿਆਂ ਦੇ 9 ਜੋਨ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਜਿਹੜੇ ਵਿਦਿਆਰਥੀ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣਗੇ ਉਨ੍ਹਾਂ ਨੂੰ ਜੋਨ ਪੱਧਰੀ ਮੁਕਾਬਲੇ ‘ਚ ਹਿੱਸਾ ਲੈਣਾ ਲਾਜ਼ਮੀ ਹੋਵੇਗਾ।ਉਨ੍ਹਾਂ ਦੱਸਿਆ ਕਿ ਹਰੇਕ ਸਕੂਲ ਵਿਚੋਂ ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ ਤਹਿਤ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ।ਪਹਿਲੇ ਭਾਗ ਵਿੱਚ ਪਹਿਲੀ ਤੋਂ ਅ’ਠਵੀਂ ਤੱਕ ਅਤੇ ਦੂਜੇ ਭਾਗ ਵਿੱਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੁੰ ਸ਼ਾਮਿਲ ਕੀਤਾ ਗਿਆ ਹੈ।ਹਰੇਕ ਸਕੂਲ ਵਿਚੋਂ ਪਹਿਲੇ ਤੇ ਦੂਸਰੇ ਭਾਗ ਦੇ ਮੁਕਾਬਲਿਆਂ ਲਈ 20-20 ਬੱਚਿਆਂ ਦੀ ਚੌਣ ਕੀਤੀ ਗਈ ਤੇ ਜਿਹੜੇ ਬੱਚੇ ਇਨ੍ਹਾਂ ਮੁਕਾਬਲਿਆਂ ਦੌਰਾਨ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ਤੇ ਆਏ ਹਨ ਉਨ੍ਹਾਂ ਨੂੰ ਜੋਨ ਪ’ਧਰੀ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਚੁਣਿਆਂ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ੯ ਜੋਨਾ ਵਿਚੋਂ ਰਾਜ ਪੱਧਰ ਤੇ ਮੁਕਾਬਲਾ ਕਰਵਾਇਆ ਜਾਵੇਗਾ।ਜਿਹੜੇ ਵਿਦਿਆਰਥੀ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ਤੇ ਆਉਣਗੇ ਉਨ੍ਹਾਂ ਨੂੰ ਕ੍ਰਮਵਾਰ 51,000, 41,000 ਤੇ 31,000 ਰੁਪਏ ਦਾ ਨਗਦ ਇਨਾਮ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਹਿਲਾ ਜੋਨ ਪੱਧਰੀ ਮੁਕਾਬਲਾ 4 ਫਰਵਰੀ ਨੂੰ ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਵਿਖੇ ਕਰਵਾਇਆ ਗਿਆ ਸੀ।ਦੂਸਰਾ ਜੋਨ ਪੱਧਰੀ ਮੁਕਾਬਲਾ 11 ਫਰਵਰੀ ਨੂੰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਹੋਵੇਗਾ ਜਿਸ ਵਿੱਚ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਚੇਚੇ ਤੌਰ ਤੇ ਸ਼ਿਰਕਤ ਕਰਨਗੇ ਤੇ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੁੰ ਨਗਦ ਇਨਾਮ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਨਗੇ।ਉਨ੍ਹਾਂ ਕਿਹਾ ਕਿ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕ’ਤਰ ਧਰਮ ਪ੍ਰਚਾਰ ਕਮੇਟੀ ਅਤੇ ਉਨ੍ਹਾਂ ਦੀ ਪ੍ਰਚਾਰਕ ਟੀਮ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply