Tuesday, April 28, 2026

ਤਰੱਕੀ ਖੁਸ਼ਹਾਲੀ ਅਤੇ ਵਿਕਾਸ ਦੇ ਮੁੱਦੇ ‘ਤੇ ਅਕਾਲੀ ਭਾਜਪਾ ਤੀਜੀ ਵਾਰ ਸਰਕਾਰ ਬਣਾਏਗੀ – ਮਜੀਠੀਆ

PPN1002201616
ਮਜੀਠਾ, 10 ਫਰਵਰੀ ਪ.ਪ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਹਿਲਾਂ ਹੀ ਸਿਆਸੀ ਆਈ ਸੀ ਯੂ ਵਿੱਚ ਵੈਂਟੀਲੇਟਰ ‘ਤੇ ਲੇਟੀ ਪਈ ਕਾਂਗਰਸ ਅਕਾਲੀ ਦਲ ਲਈ ਕੋਈ ਮਸਲਾ ਨਹੀਂ ਹੈ, ਸਗੋਂ ਤਰੱਕੀ ਖੁਸ਼ਹਾਲੀ ਅਤੇ ਵਿਕਾਸ ਦੇ ਮੁੱਦੇ ‘ਤੇ ਅਕਾਲੀ ਭਾਜਪਾ ਪੰਜਾਬ ਵਿੱਚ ਤੀਜੀ ਵਾਰ ਸਰਕਾਰ ਬਣਾਏਗੀ।  ਸ: ਮਜੀਠੀਆ ਅੱਜ ਇੱਥੇ ਪਿੰਡ ਦਬੁਰਜੀ ਨੂੰ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 27 ਲਖ ਦੀ ਗ੍ਰਾਂਟ ਦੇਣ ਆਏ ਸਨ ਨੇ ਕਿਹਾ ਕਿ ਕਾਂਗਰਸ ਸਮੇਤ ਵਿਰੋਧੀਆਂ ਕੋਲ ਕੋਈ ਚੋਣ ਮੁੱਦਾ ਨਹੀਂ ਹੈ।ਇਸ ਲਈ ਇਹ ਲੋਕ ਸਰਕਾਰ ਵਿਰੁੱਧ ਗੁਮਰਾਹਕੁਨ ਪ੍ਰਚਾਰ ਕਰਨ ‘ਤੇ ਉਤਾਰੂ ਹਨ। ਪਰ ਪੰਜਾਬ ਦੇ ਸੂਝਵਾਨ ਲੋਕ ਇਹਨਾਂ ਦੇ ਝਾਂਸੇ ਵਿੱਚ ਨਹੀਂ ਆਉਗੇ। ਉਹਨਾਂ ਕਿਹਾ ਕਿ ਰਾਜ ਦੇ ਇਕਸਾਰ ਵਿਕਾਸ ਲਈ ਸਰਕਾਰ ਵੱਲੋਂ ਸਰਹੱਦੀ ਖੇਤਰ ਨੂੰ ਵੱਧ ਤੋਂ ਵੱਧ ਮੌਕੇ ਦੇ ਕੇ ਵਿਕਸਤ ਕੀਤਾ ਜਾ ਰਿਹਾ ਹੈ, ਇੱਥੋਂ ਦੇ ਪਿੰਡਾਂ ਤੇ ਕਸਬਿਆਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ । 11 ਲੱਖ ਦੀ ਲਾਗਤ ਨਾਲ ਪਿੰਡ ਦੇ ਡੇਰਿਆਂ ਨੂੰ ਜਾਂਦੇ ਪੱਕੇ ਰਸਤਿਆਂ ਦਾ ਉਦਘਾਟਨ ਕਰਦਿਆਂ ਉਨ੍ਹਾਂ ਦੱਸਿਆ ਕਿ ਮਾਝੇ ਦੇ ਪਿੰਡਾਂ ਦੇ ਡੇਰਿਆਂ ‘ਤੇ ਰਹਿੰਦੇ ਸਾਰੇ ਲੋਕਾਂ ਦੇ ਘਰਾਂ ਨੂੰ ਜਾਂਦੇ ਰਸਤੇ ਜੰਗੀ ਪੱਧਰ ‘ਤੇ ਪੱਕੇ ਕੀਤੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰ ਕਾਂਗਰਸ ਤੇ ਹੋਰਨਾਂ ਪਾਰਟੀਆਂ ਨੂੰ ਨਮੋਸ਼ੀ ਜਨਕ ਹਾਰ ਦੇ ਕੇ ਬਾਦਲ ਸਰਕਾਰ ਵੱਲੋਂ ਅਮਨ-ਸ਼ਾਂਤੀ ਅਤੇ ਵਿਕਾਸ ਲਈ ਕੀਤੇ ਗਏ ਕੰਮਾਂ ਦਾ ਮੁੱਲ ਮੋੜਨਗੇ। ਉਹਨਾਂ ਕਿਹਾ ਕਿ ਰਾਜ ਦੇ ਮਾਹੌਲ ਨੂੰ ਦਾਅ ‘ਤੇ ਲਾ ਕੇ ਰਾਜਨੀਤੀ ਕਰਨ ਵਾਲਿਆਂ ਦੇ ਪੱਲੇ ਨਿਰਾਸ਼ਾ ਹੀ ਪਵੇਗੀ ਕਿਉਂ ਕਿ ਲੋਕ ਵਿਕਾਸ, ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਦੀ ਰਾਜਨੀਤੀ ਨੂੰ ਪਹਿਲ ਦਿੰਦੇ ਹਨ ਨਾ ਕਿ ਨਫ਼ਰਤ ਦੀ ਰਾਜਨੀਤੀ ਨੂੰ। ਮਜੀਠੀਆ ਨੇ ਕਿਹਾ ਕਿ ਲਗਾਤਾਰ ਹਾਰਾਂ ਮਿਲਣ ਦੇ ਬਾਵਜੂਦ ਵੀ ਕਾਂਗਰਸੀਆਂ ਨੇ ਕਦੇ ਸਵੈ-ਪੜਚੋਲ ਨਹੀਂ ਕੀਤੀ ਸਗੋਂ ਗੜਬੜ ਦਾ ਖ਼ੌਫ਼ ਪੈਦਾ ਕਰਕੇ ਵੋਟਾਂ ਬਟੋਰਨ ਦੀ ਰਾਜਨੀਤੀ ਹੀ ਅਪਣਾਈ ਰੱਖੀ, ਜਿਸ ਦਾ ਜਵਾਬ ਉਹਨਾਂ ਨੂੰ ਸਮਾਂ ਆਉਣ ‘ਤੇ ਮਿਲ ਜਾਵੇਗਾ। ਇਸ ਮੌਕੇ ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਜੋਧ ਸਿੰਘ ਸਮਰਾ, ਪ੍ਰੋ: ਸਰਚਾਂਦ ਸਿੰਘ, ਰਾਕੇਸ਼ ਪ੍ਰਾਸ਼ਰ, ਗਗਨ ਦੀਪ ਸਿੰਘ ਭਕਨਾ, ਸਰਪੰਚ ਬਲਰਾਜ ਸਿੰਘ ਦਬੁਰਜੀ, ਤਲਵਿੰਦਰ ਸਿੰਘ, ਬਲਵਿੰਦਰ ਸਿੰਘ, ਸਤਪਾਲ ਸਿੰਘ ਗੋਲਡੀ, ਬੱਬੀ ਭੰਗਵਾਂ, ਹਰਵਿੰਦਰ ਸਿੰਘ ਪੱਪੂ ਕੋਟਲਾ ਆਦਿ ਆਗੂ ਵੀ ਮੌਜੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply