ਬਠਿੰਡਾ, 11 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਸ਼ਹਿਰ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਐਤਵਾਰ ਦੀ ਐਤਵਾਰ ਘਰ ਘਰ ਜੋ ਸ਼ੁੱਧ ਪਾਠ ਕਰਨ ਅਤੇ ਜੋ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਵੀਰਵਾਰ ਵਾਲੇ ਦਿਨ ਬੱਚਿਆਂ ਦੇ ਜਨਮ ਦਿਨ ‘ਤੇ ਪਰਿਵਾਰਕ ਮੈਂਬਰਾਂ ਵਲੋਂ ਵਿਸੇਸ਼ ਤੌਰ ‘ਤੇ ਰਣਜੀਤ ਸਿੰਘ ਰਾਣਾ ਏਰੀਆ ਸਰਵਿਸ ਸਟੇਸ਼ਨ, ਗਲੀ ਨੰ: 1,ਹਾਜੀ ਰਤਨ ਰੋਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ। ਇਸ ਮੌਕੇ ਸਬਦ ਕੀਰਤਨ ਦੀ ਕਥਾ ਭਾਈ ਅਬਨਾਸ਼ ਸਿੰਘ ਸੋਢੀ ਜਨਰਲ ਸਕੱਤਰ ਵਲੋਂ ਕੀਤੀ ਗਈ।ਇਸ ਮੌਕੇ ਪਰਿਵਾਰ ਵਲੋਂ ਚਾਹ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਿੱਚ ਅਵਤਾਰ ਸਿੰਘ ਮੁੱਖ ਸੇਵਾਦਾਰ, ਗੁਰਿੰਦਰਪਾਲ ਸਿੰਘ ਬੱਬੂ, ਗੁਰਿੰਦਰ ਸਿੰਘ ਡਿੰਪੀ, ਰਕੇਸ਼ ਸਿੰਘ, ਕੁਲਦੀਪ ਸਿੰਘ ਪੁੱਪੂ, ਡਾ: ਰੋਮਾਣਾ, ਜਰਨੈਲ ਸਿੰਘ, ਅਮਰਜੀਤ ਸਿੰਘ, ਅਤੇ ਦਿਲਜੀਤ ਸਿੰਘ ਆਦਿ ਹਾਜ਼ਰ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media