ਬਠਿੰਡਾ, 12 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਈ ਏ ਐਸ ਮਿਸ ਸ਼ੀਨਾ ਅਗਰਵਾਲ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਵਜੋ ਅਹੁੱਦਾ ਸੰਭਾਲਿਆ। 2012 ਬੈਚ ਦੇ ਆਈ ਏ ਐਸ ਅਫ਼ਸਰ ਮਿਸ ਅਗਰਵਾਨ ਨੇ ਪਹਿਲਾਂ ਵਧੀਕ ਕਮਿਸ਼ਨਰ ਨਗਰ ਨਿਗਮ ਵੱਜੋਂ ਲੁਧਿਆਣਾ ਵਿਖੇ ਆਪਣੀ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਚਲ ਰਹੇ ਵਿਕਾਸ ਕਾਰਜਾ ਨੂੰ ਸਮੇਂ ਸਿਰ ਨੇਪਰੇ ਚਾੜਨਾ ਅਤੇ ਲੋਕਾਂ ਨੂੰ ਸਾਫ਼ ਸੁਥਰ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਉਹ ਚਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਜਲਦ ਹੀ ਕਰਨਗੇ ਤਾਂ ਜੋ ਲੋਕਾਂ ਸਬੰਧੀ ਮੁੱਦਿਆਂ ਨੂੰ ਪਹਿਲ ਦੇ ਅਧਾਰ ਤੇ ਹਲ ਕਰਨ ਦੀ ਤਰਜੀਹ ਦਿੱਤੀ ਜਾਵੇਗੀ।ਮਿਸ ਅਗਰਵਾਲ ਨੇ ਕਿਹਾ ਕਿ ਲੋਕ ਕਿਸੇ ਵੀ ਕੰਮ ਕਾਜ ਵਾਲੇ ਦਿਨ ਉਨਾਂ੍ਹ ਦੇ ਦਫ਼ਤਰ ਆ ਕੇ ਆਪਣੀਆਂ ਸਮੱਸਿਆਵਾਂ ਦਸ ਸਕਦੇ ਹਨ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media