ਸੰਦੌੜ, 12 ਫਰਵਰੀ (ਹਰਮਿੰਦਰ ਸਿੰਘ ਭੱਟ)- ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਿੰਡ ਬਿਸਨਗੜ੍ਹ ਵਿਖੇ ਗੁਰਦੁਆਰਾ ਸਿੰਘ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਉਪਰਾਲੇ ਸਦਕਾ ਧੰਨ ਸਾਹਿਬ ਸ੍ਰੀ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਮਿਤੀ 14 ਫਰਵਰੀ ਨੂੰ ਆਯੋਜਿਤ ਕਰਵਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਾਬਾ ਚਮਕੌਰ ਸਿੰਘ ਅਤੇ ਭਾਈ ਰਣਧੀਰ ਸਿੰਘ ਫ਼ੌਜੀ ਨੇ ਦੱਸਿਆ ਕਿ ਇਸ ਮੌਕੇ ਪੰਥ ਪ੍ਰਸਿੱਧ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਅਤੇ ਬਾਬਾ ਜਸਦੇਵ ਸਿੰਘ ਲੋਹਟਬਦੀ ਵਾਲੇ ਕਥਾ ਕੀਰਤਨ ਅਤੇ ਰਾਗੀ, ਢਾਡੀ, ਕਵੀਸਰੀ ਜਥੇ ਹਾਜਰੀ ਭਰ ਕੇ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਇਸ ਦੌਰਾਨ ਗੁਰੂ ਕੀ ਫੌਜ ਦੇ ਲਾਡਲੇ ਸਿੰਘ ਖਾਲਸੇ ਦੀ ਪੁਰਾਤਨ ਯੁੱਧ ਕਲਾ ਦੇ ਅਸਰਚਜ ਕਰ ਦੇਣ ਵਾਲੇ ਜੌਹਰ ਦਿਖਾਉਣਗੇ। ਉਨਾਂ ਸਮਗਾਮ ਸੰਬੰਧੀ ਦੱਸਿਆ ਕਿ ਅਜੋਕੀ ਪੀੜੀ ਨੂੰ ਸਿੱਖੀ ਜੀਵਨ ਪ੍ਰਤੀ ਜਾਗਰੂਕ ਕਰਨ ਹਿੱਤ ਮਿਤੀ 21 ਫਰਵਰੀ ਨੂੰ ਦਸਮੇਸ਼ ਗੁਰਮਤਿ ਪ੍ਰਚਾਰ ਟ੍ਰਸਟ ਬਿਸਨਗੜ੍ਹ ਵਲੋਂ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿਚ ਲੰਮੇ ਕੇਸਾਂ, ਗੁਰਬਾਣੀ ਕੰਠ, ਸਬਦ-ਗਾਇਨ ਕੀਰਤਨ ਦੇ ਮੁਕਾਬਲੇ ਕਰਵਾਏ ਜਾਣਗੇ ਜੇਤੂ ਬਚਿਆਂ ਨੂੰ ਨਕਦ ਅਤੇ ਟਰਾਫੀਆਂ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨਾਲ ਹੈਡ ਗ੍ਰੰਥੀ ਬਾਬਾ ਅਵਤਾਰ ਸਿੰਘ, ਭਾਈ ਨਿਰਮਲ ਸਿੰਘ ਸੁਬੇਦਾਰ, ਭਾਈ ਕੁਲਵੰਤ ਸਿੰਘ, ਭਾਈ ਜਗਤਾਰ ਸਿੰਘ ਚਹਿਲ ਤੋਂ ਇਲਾਵਾ ਕਮੇਟੀ ਮੈਂਬਰ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media