ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰਪੋਰਟ ਰੋਡ ਵਿਖੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਦੀ ਨਿਗਰਾਨੀ ਹੇਠ ਬਸੰਤ ਪੰਚਮੀ ਬੜੀ ਧੂਮ-ਧਾਮ ਨਾਲ ਮਨਾਈ ਗਈ। ਇਸ ਮੌਕੇ ਸਮੂਹ ਸਟਾਫ, ਪ੍ਰੀ-ਨਰਸਰੀ, ਨਰਸਰੀ ਅਤੇ ਕੇ.ਜੀ ਦੇ ਨੰਨੇ-ਮੁੰਨੇ ਬੱਚਿਆਂ ਨੇ ਪੀਲੇ ਰੰਗ ਦੇ ਕਪੜੇ ਪਾਏ ਹੋਏ ਸਨ। ਦਸਵੀਂ ਜਮਾਤ ਦੇ ਵਿਦਿਆਰਰਥੀਆਂ ਨੇ ਬਸੰਤ ਤੇ ਭਾਸ਼ਣ ਦਿੰਦੇ ਹੋਏ ਦੱਸਿਆ ਕਿ ਬਸੰਤ ਰੁੱਤ ਸਭ ਤੋਂ ਸੋਹਣੀ ਅਤੇ ਮਨਮੋਹਕ ਹੁੰਦੀ ਹੈ।ਬਸੰਤ ਪੰਚਮੀ ਵਾਲੇ ਦਿਨ ਸਰਸਵਤੀ ਦਾ ਜਨਮ ਹੋਇਆ ਸੀ।ਸਕੂਲ ਦੇ ਵਿਦਿਆਰਥੀ ਵੱਖ-ਵੱਖ ਤਰਾਂ ਦੇ ਭੋਜਨ ਜਿਵੇ ਕਿ ਪੀਲਾ ਕੜਾਹ, ਪੀਲੇ ਚੌਲ ਅਤੇ ਕੇਸਰ ਖੀਰ ਖਾਸ ਤੌਰ ਤੇ ਬਣਾ ਕੇ ਲਿਆਏ ਅਤੇ ਇਕ ਦੂਜੇ ਨਾਲ ਭੋਜਨ ਵੰਡ ਕੇ ਖਾਧਾ।ਇਸ ਮੌਕੇ ਤੇ ਵਿਦਿਆਰਥੀਆਂ ਨੇ ਖਾਸ ਤੌਰ ਤੇ ਰੰਗ ਬਿਰੰਗੀਆਂ ਪਤੰਗਾਂ ਨਾਲ ਆਪਣੇ ਜਮਾਤ ਦੇ ਕਮਰੇ ਨੂੰ ਸਜਾਇਆ।ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਹਰੇਕ ਤਿਉਹਾਰ ਸਾਡੇ ਜੀਵਨ ਵਿੱਚ ਸੁੱਖ ਅਤੇ ਖੁਸ਼ੀਆਂ ਲੈ ਕੇ ਆਉਂਦਾ ਹੈ।ਉਹਨਾਂ ਨੇ ਬੱਚਿਆਂ ਨੂੰ ਚਾਈਨਾ ਡੋਰ ਨਾ ਵਰਤਣ ਦਾ ਸੰਦੇਸ਼ ਦਿਤਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media