ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਲੋਂ ਨਹਿਰਾਂ ਦੀ ਸਫਾਈ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਤਾਰਾਂ ਵਾਲਾ ਪੁੱਲ ਤੇ ਤਰਨ ਤਾਰਨ ਰੋਡ ‘ਤੇ ਕਮਿਸ਼ਨਰ ਨਗਰ ਨਿਗਮ ਪ੍ਰਦੀਪ ਸੱਭਰਵਾਲ, ਸਿਹਤ ਅਫਸਰ ਡਾ. ਰਾਜੂ ਚੋਹਾਨ ਤੇ ਸੈਨਟਰੀ ਇੰਸਪੈਕਟਰ ਵਿਜੇ ਗਿੱਲ ਦੀ ਅਗਵਾਈ ਵਿੱਚ ਸਫਾਈ ਮੁਹਿੰਮ ਜਾਰੀ ਰੱਖੀ ਗਈ। ਨਗਰ ਨਿਗਮ ਨੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨਿਗਮ ਦੇ ਮੁਲਾਜਮ ਰਾਤ ਦਿਨ ਇਕ ਕਰਕੇ ਸ਼ਹਿਰ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਨਹਿਰਾਂ ਦੀ ਸਫਾਈ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਵੀ ਸਫਾਈ ਕੀਤੀ ਜਾ ਰਹੀ ਹੈ ਅਤੇ ਅੱਗੇ ਵੀ ਜਾਰੀ ਰਹੇਗੀ।ਉਨਾਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਹੀ ਨਗਰ ਨਿਗਮ ਦਾ ਮੁੱਖ ਟੀਚਾ ਹੈ, ਜਿਸ ਲਈ ਮੁਲਾਜਮ ਦਿਨ ਰਾਤ ਇਕ ਕਰ ਰਹੇ ਹਨ।ਇਸ ਮੌਕੇ ਚੀਫ ਸੈਂਨਟਰੀ ਇੰਸਪੈਕਟਰ ਚੰਚਲ ਸਿੰਘ, ਹਰਜਿੰਦਰ ਸਿੰਘ ਸੈਂਟਰੀ ਇੰਸਪੈਕਟਰ, ਜੁਅਇੰਟ ਕਮਿਸ਼ਨਰ ਸੁਰਿੰਦਰ ਸਿੰਘ, ਸੈਨਟਰੀ ਇੰਸਪੈਕਟਰ ਵਿਜੇ ਗਿੱਲ, ਬਲਵਿੰਦਰ ਫਲੂ ਸੈਂਟਰੀ ਇੰਸਪੈਕਟਰ, ਸੋਮਨਾਥ, ਬਲਦੇਵ, ਕਿਸ਼ੋਰ ਕੁਮਾਰ, ਨਿਰੰਜਨ ਸਿੰਘ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media