
ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਪ੍ਰਿੰਸੀਪਲ ਮੈਡਮ ਸ੍ਰੀਮਤੀ ਦਪਿੰਦਰ ਕੌਰ ਦੀ ਅਗਵਾਈ ਹੇਠ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੇ ਮੁੱਖ ਮਹਿਮਾਨ ਸ੍ਰ: ਰਾਜਮੋਹਿੰਦਰ ਸਿੰਘ ਮਜੀਠੀਆ, ਇੰਜ: ਜਸਪਾਲ ਸਿੰਘ ਅਤੇ ਇੰਜੀ. ਨਵਦੀਪ ਸਿੰਘ ਸਨ।ਸਮਾਗਮ ਦਾ ਅਰੰਭ ਸ਼ਬਦ ਗਾਇਨ ਨਾਲ ਹੋਇਆ।ਸਮਾਗਮ ਵਿੱਚ ਖਿੱਚ ਦਾ ਕੇਂਦਰ ਬੱਚਿਆਂ ਵੱਲੋ ਪੇਸ਼ ਕੀਤਾ ਗਿਆ ਪੰਜਾਬੀ ਨਾਚ ਸੀ।ਆਏ ਮਹਿਮਾਨਾਂ ਲਈ ਰੋਚਕ ਗੇਮਾਂ ਅਤੇ ਖੇਡਾਂ ਕਰਵਾਈਆਂ ਗਈਆਂ, ਜਿਸ ਦਾ ਉਨਾਂ ਨੇ ਬੜਾ ਅਨੰਦ ਮਾਣਿਆ।ਪੂਰੇ ਸਕੂਲ ਨੂੰ ਰੰਗ- ਬਿਰੰਗੀਆਂ ਪਤੰਗਾਂ ਨਾਲ ਸਜਾਇਆ ਗਿਆ ।ਆਈਆਂ ਹੋਇਆਂ ਔਰਤਾਂ ਨੇ ਪੀਲੇ ਰੰਗ ਦੇ ਕਪੜੇ ਅਤੇ ਫੁਲਕਾਰੀਆਂ ਪਾ ਕੇ ਸਮਾਗਮ ਦੀ ਸ਼ੋਭਾ ਵਧਾਈ ਅਤੇ ਮਾਡਲਿੰਗ ਵੀ ਕੀਤੀ।ਅੰਤ ਵਿਚ ਪ੍ਰਿੰਸੀਪਲ ਮੈਡਮ ਨੇ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੋਂਸਲਾ ਅਫਜਾਈ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media