
ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ਵਿੱਚ ਸਫਲਤਾ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਦੇ ਹੋਏ ਅਰਦਾਸ ਦਿਵਸ ਮਨਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਕੂਲ ਦੇ ਵਿਦਿਆਰਥੀਆਂ ਤੇ ਰਾਗੀ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ।ਮੈਂਬਰ ਇੰਚਾਰਜ ਧੰਨਰਾਜ ਸਿੰਘ, ਨਿਰਮਲ ਸਿੰਘ, ਸ੍ਰੀਮਤੀ ਸੁਖਬੀਰ ਕੌਰ ਮਾਹਲ, ਸਵਿੰਦਰ ਸਿੰਘ ਕੱਥੂਨੰਗਲ, ਹਰਮਿੰਦਰ ਸਿੰਘ, ਸੰਤੋਖ ਸਿੰਘ ਸੇਠੀ, ਡਾ: ਧਰਮਵੀਰ ਸਿੰਘ ਆਦਿ ਹਾਜਰ ਹੋਏ ।
ਇਸ ਮੌਕੇ 2014-15 ਦੇ ਦਸਵੀਂ ਜਮਾਤ ਵਿਚੋਂ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ।ਨਿਰਮਲ ਸਿੰਘ ਤੇ ਸ੍ਰੀਮਤੀ ਸੁਖਬੀਰ ਕੌਰ ਮਾਹਲ ਨੇ ਆਪਣੇ ਸੰਬੋਧਨ ‘ਚ ਵਿਦਿਆਰਥੀਆਂ ਨੂੰ ਆਉਣ ਵਾਲੀ ਪ੍ਰੀਖਿਆ ਦੀ ਤਿਆਰੀ ਪੂਰੀ ਇਮਾਨਦਾਰੀ, ਮਿਹਨਤ, ਲਗਨ ਤੇ ਇਕਾਗਰਤਾ ਨਾਲ ਪੜਾਈ ਕਰਨ ਤੇ ਚੰਗੇ ਅੰਕ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੇ ਆਗਿਆਕਾਰ ਅਤੇ ਭਵਿੱਖ ਵਿੱਚ ਇਕ ਚੰਗੇ ਨਾਗਰਿਕ ਬਣਨ ਦੀਆਂ ਸ਼ੁੱਭ ਕਾਮਨਾਵਾ ਦਿੱਤੀਆਂ । ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media