
ਜੰਡਿਆਲਾ ਗੁਰੂ, 14 ਫਰਵਰੀ (ਹਰਿੰਦਰ ਪਾਲ ਸਿੰਘ) ਗਰੇਸ ਪਬਲਿਕ ਸਕੂਲ ਜੰਡਿਆਲਾ ਗੁਰੂ ਵਿੱਚ ਸਰਬਤ ਦੇ ਭਲੇ ਲਈ ਹਰ ਸਾਲ ਦੀ ਤਰਾਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।ਇਸ ਦੌਰਾਨ ਸਕੂਲ ਦੇ ਡਾਇਰੈਕਟਰ ਡਾ:ਜੇ.ਐਸ ਰੰਧਾਵਾ, ਪ੍ਰਿਸੀਪਲ ਰਮਨਜੀਤ ਕੌਰ ਰੰਧਾਵਾ, ਉੱਤਮ ਸਿੰਘ ਕਾਹਲੋਂ, ਅਮਨਜੋਤ ਸਿੰਘ ਤੇ ਗੁਰਦੀਪ ਸਿੰਘ ਨੇ ਵਿਸ਼ੇਸ ਤੌਰ ‘ਤੇ ਹਾਜਰੀ ਲਗਾਈ।ਪਾਠ ਦੇ ਭੋਗ ਪੈਣ ਤੋਂ ਬਾਅਦ ਟੈਫ੍ਰਿਕ ਇੰਚਾਰਜ ਜਿਲਾਂ ਅੰਮ੍ਰਿਤਸਰ ਦਿਹਾਤੀ ਪ੍ਰਭਦਿਆਲ ਸਿੰਘ ਜੀ ਨੇ ਸਕੂਲ ਦੇ ਬੱਚਿਆਂ ਤੇ ਮਾਪਿਆਂ ਨੂੰ ਟੈ੍ਰਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਅਤੇ ਸੜਕ ਉਪਰ ਚਲਦੇ ਸਮੇਂ ਹੋਣ ਵਾਲੀਆ ਦੁਰਘਟਨਾਵਾਂ ਤੋਂ ਬਚਣ ਲਈ ਜਰੂਰੀ ਗੱਲਾਂ ਵੀ ਸਾਂਝੀਆਂ ਕੀਤੀਆ।
ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ: ਜੇ.ਐਸ.ਰੰਧਾਵਾ ਤੇ ਪ੍ਰਿਸੀਪਲ ਰਮਨਜੀਤ ਕੌਰ ਰੰਧਾਵਾ ਨੇ ਖੇਡਾਂ ਵਿੱਚ ਵਧੀਆ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੀ ਤਕਸੀਮ ਕੀਿਤੇ।ਇਸ ਮੌਕੇ ਡਾ:ਜੇ.ਐਸ ਰੰਧਾਵਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਦਾ ਸਮਾਗਮ ਸਰਬੱਤ ਦੇ ਭਲੇ ਨੂੰ ਸਮਰਪਿਤ ਸੀ ਜੋ ਕਿ ਉਸ ਪ੍ਰਮਾਤਮਾ ਦੀ ਮਿਹਰ ਸਦਕਾ ਅਤੇ ਗਰੇਸ ਪਬਲਿਕ ਸਕੂਲ ਦੀ ਪੂਰੀ ਟੀਮ ਦੀ ਮਿਹਨਤ ਸਦਕਾ ਇੱਕ ਯਾਦਗਾਰੀ ਸਮਾਗਮ ਹੋ ਨਿਬੜਿਆ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media