
ਬਠਿੰਡਾ, 18 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬੱਚਿਆਂ ਦੇ ਆਤਮ ਵਿਸ਼ਵਾਸ ਵਿਕਸ਼ਿਤ ਕਰਨ ਦੇ ਉਦੇਸ਼ ਨਾਲ ਸੰਤ ਕਬੀਰ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਦੇ ਪੁਸ਼ਪਾ ਮੈਮੋਰੀਅਲ ਕਿੰਡਰਗਾਰਟਨ ਬਲਾਕ ਵਿੱਚ ‘ਸਟੋਰੀ ਟੈਲਿੰਗ’ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਛੋਟੇ ਛੋਟੇ ਬੱਚਿਆਂ ਨੇ ਬਹੁਤ ਹੀ ਕੁਸ਼ਲਤਾ ਨਾਲ ਆਪਣੇ ਆਤਮ ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਐਲ.ਕੇ.ਜੀ.ਏ ਦੀ ਇਸਤੀਆ ਨਾਡਫ ਅਤੇ ਐਲ.ਕੇ.ਜੀ.ਸੀ ਫੋਰਨਪ੍ਰੀਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦਕਿ ਐਲ.ਕੇ.ਜੀ.ਈ ਦੀ ਅਸ਼ਮਿਤਾ ਸਿੰਘ ਅਤੇ ਪੂਰਨਿਆ ਸਿੰਘ ਨੇ ਦੁਜਾ ਸਥਨ ਪ੍ਰਾਪਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ.ਐਲ. ਅਰੋੜਾ, ਪ੍ਰਿੰਸੀਪਲ ਅੰਜੂ ਡੋਗਰਾ ਅਤੇ ਬਲਾਕ ਦੀ ਹੈਡਮਿਸਟਸ ਰਚਨਾ ਜਿੰਦਲ ਨੇ ਸਾਰੇ ਜੇਤੂ ਬੱਚਿਆਂ ਨੂੰ ਵਧਾਈ ਅਤੇ ਸ਼ਾਬਾਸ ਦੇਣ ਉਪੰਰਤ ਉਤਸ਼ਾਹ ਵਧਾਇਆ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media