
ਚੌਂਕ ਮਹਿਤਾ, 18 ਫਰਵਰੀ (ਜੋਗਿੰਦਰ ਸਿੰਘ ਮਾਣਾ) – ਸਥਾਨਕ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸ਼ਮੇਸ਼ ਕਾਲਜ਼ ਫਾਰ ਵਿਮਨ ਮਹਿਤਾ ਚੌਂਕ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਸਾਹਿਬ ਕਰਵਾ ਸਲਾਨਾ ਅਰਦਾਸ ਦਿਵਸ ਸਮਾਗਮ ਦਾ ਆਯੋਜਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲਿਆਂ ਦੀ ਅਗਵਾਈ ਵਿੱਚ ਕੀਤਾ ਗਿਆ। ਕਾਲਜ਼ ਤੇ ਸਕੂਲ ਦੇ ਵਿਦਿਆਰਥੀਆਂ ਨੇ ਆ ਰਹੀਆਂ ਯੂਨੀਵਰਸਿਟੀ ਅਤੇ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਗੁਰੂ ਸਾਹਿਬ ਦਾ ਓਟ ਆਸਰਾ ਲਿਆ। ਇਸ ਮੌਕੇ ਸੰਤ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ, ਭਾਈ ਕੁਲਬੀਰ ਸਿੰਘ ਹਜੂਰੀ ਰਾਗੀ ਦਮਦਮੀ ਟਕਸਾਲ ਅਤੇ ਪ੍ਰਸਿੱਧ ਕਥਾ ਵਾਚਕ ਭਾਈ ਰਸ਼ਪਾਲ ਸਿੰਘ ਨੇ ਵਿਸ਼ੇਸ਼ ਰੂਪ ਵਿੱਚ ਪੁੱਜ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਆਏ ਸਮੂਹ ਮਾਪਿਆਂ ਅਤੇ ਧਾਰਮਿਕ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿਆਨੀ ਗੁਰਸ਼ਰਨ ਸਿੰਘ, ਸ: ਤਜਿੰਦਰਪਾਲ ਸਿੰਘ ਲਾਡੀ, ਜਥੇਦਾਰ ਤਰਸੇਮ ਸਿੰਘ ਤਾਹਰਪੁਰ, ਚੇਅਰਮੈਨ ਲਖਵਿੰਦਰ ਸਿੰਘ ਸੋਨਾ, ਸ: ਗੁਰਲਾਲ ਸਿੰਘ ਲਾਲੀ ਅਤੇ ਹੋਰ ਪਤਵੰਤੇ ਵੀ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media