Friday, March 20, 2026

ਸ੍ਰੀ ਗੁਰੁ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ +2 ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਆਯੋਜਿਤ

PPN1902201610
ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸਕੈ: ਸਕੂਲ ਮਜੀਠਾ ਰੋਡ ਬਾਈਪਾਸ ਵਿਖੇ +1 ਦੇ ਵਿਦਿਆਰਥੀਆਂ ਵੱਲੋ +2 ਦੇ ਵਿਦਿਆਰਥੀਆਂ ਦੀ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਦਾ ਆਰੰਭ ਸਵਾਗਤੀ ਗੀਤ ਰਾਹੀ ਕੀਤਾ ਗਿਆ।ਇਸ ਮੌਕੇ ਤੇ ਰੰਗਾ ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਨੂੰ ਸਭ ਨੇ ਬਹੁਤ ਪਸੰਦ ਕੀਤਾ ਤੇ ਅੰਨਦ ਮਾਣਿਆ ਇਸ ਤੋ ਇਲਾਵਾ +1 ਦੇ ਵਿਦਿਆਰਥੀਆ ਨੇ ਜਮਾਤ ਦੇ ਹੂ-ਬ-ਹੂ ਦ੍ਰਿਸ਼ ਨੂੰ ਪੇਸ਼ ਕਰਦਿਆਂ ਸਕਿਟ ਪੇਸ਼ ਕੀਤੀ ਜਿਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ।ਵੰਨ ਸੁਵੰਨੇ ਤੇ ਰੰਗ ਬਿਰੰਗੇ ਪਹਿਰਾਵਿਆਂ ਵਿੱਚ ਵਿਦਿਆਰਥੀ ਬਹੁਤ ਮਨਮੋਹਕ ਲਗ ਰਹੇ ਸੀ। +2 ਦੇ ਵਿਦਿਆਰਥੀਆਂ ਨੇ ਵੱਖ ਵੱਖ ਢੰਗਾਂ ਨਾਲ ਆਪਣੀ ਯੋਗਤਾ ਦਾ ਪ੍ਰਦਰਸ਼ਨ ਸਟੇਜ ਤੇ ਕੀਤਾ।ਜਿਸ ਵਿੱਚ ਨੁੱਕੜ ਨਾਟਕ ਤੇ ਮਾਡਲਿਂਗ ਖਿੱਚ ਦਾ ਕੇਂਦਰ ਬਣੀਆ। ਇਸ ਮੌਕੇ ਮਿਸਟਰ ਫੇਅਰਵੈਲ ਰਾਜਕਰਨ ਸਿੰਘ ਤੇ ਮਿਸ ਫੇਅਰਵੈਲ ਨਾਜ਼ਦੀਪ ਕੌਰ ਨੂੰ ਚੁਣਿਆ ਗਿਆ।ਇਸ ਦੇ ਨਾਲ ਹੀ ਮਿਸ ਚਾਰਮਿੰਗ ਕੋਮਲਪ੍ਰੀਤ ਕੌਰ ਅਤੇ ਮਿਸਟਰ ਹੈਡਸਮ ਅੰਮ੍ਰਿਤਪਾਲ ਸਿੰਘ ਨੂੰ ਚੁਣਿਆ ਗਿਆ। ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਵੱਲੋ ਤਾਜ ਪਹਿਨਾਣ ਦੀ ਰਸਮ ਅਦਾ ਕੀਤੀ ਗਈ ਅਤੇ ਸਕੂਲ ਦੇ ਮੈਂਬਰ ਇੰਚਾਰਜ ਸ੍ਰ: ਜਸਪਾਲ ਸਿੰਘ ਨੇ ਉਨ੍ਹਾਂ ਨੁੰ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ। ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ +2 ਦੀ ਪ੍ਰੀਖਿਆ ਵਿੱਚ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਸ਼ਾਨਦਾਰ ਨਤੀਜਿਆ ਲਈ ਉਤਸ਼ਾਹਿਤ ਕੀਤਾ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply