Saturday, July 18, 2026

ਅਕਾਲੀ ਆਗੂ ਸੁਰਿੰਦਰ ਚੌਧਰੀ ਤੇ ਉਸਦੇ ਸਾਥੀਆਂ ਖਿਲਾਫ ਕੇਸ ਦਰਜ

 

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ)- ਸੰਸਦੀ ਚੋਣ ਮੌਕੇ ਪੁਤਲੀਘਰ ਇਲਾਕੇ ਵਿਚ ਕਾਂਗਰਸੀ ਵਰਕਰ ਨਾਲ ਕੁੱਟਮਾਰ ਕਰਨ ਦੇ ਦੋਸ਼ਾਂ ਵਿਚ ਕੰਟੋਨਮੈਂਟ ਥਾਣੇ ਦੀ ਪੁਲਸ ਨੇ ਅਕਾਲੀ ਆਗੂ ਸੁਰਿੰਦਰ ਚੌਧਰੀPPN020508 ਤੇ ਉਸਦੇ ਸਾਥੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।ਪੁਤਲੀਘਰ ਦੀ ਸ਼ਿਮਲਾ ਮਾਰਕੀਟ ਵਾਸੀ ਹਰੀਸ਼ ਕੁਮਾਰ ਨੇ ਆਪਣੀ ਸ਼ਿਕਾਤਿ ਵਿੱਚ ਦੋਸ਼ ਲਾਇਆ ਸੀ ਕਿ ਉਹ ਜਦ ਬੂਥ ਲਗਾ ਰਿਹਾ ਸੀ ਤਾਂ ਸਾਬਕਾ ਕੌਂਸਲਰ ਸੁਰਿੰਦਰ ਚੌਧਰੀ, ਉਸਦੇ ਭਤੀਜੇ ਰਜਨੀਸ਼ ਤੇ ਸੋਨੂੰ ਅਤੇ ਸੰਜੀਵ ਤੋਂ ਇਲਾਵਾ ਅੱਧੀ ਦਰਜਨ ਦੇ ਕਰੀਬ ਹੋਰ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਮਾਰਕੁੱਟ ਕੀਤੀ ਅਤੇ ਧਮਕੀਆਂ ਦੇ ਕੇ ਹੋਏ ਮੌਕੇ ਤੋਂ ਦੌੜ ਗਏ ਸਨ।ਸੂਚਨਾ ਅਨੁਸਾਰ ਪੁਲਿਸ ਵਲੋਂ ਕੇਸ ਦਰਜ ਕਰਨ ਉਪਰੰਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply