
ਅੰਮ੍ਰਿਤਸਰ, 2 ਮਈ (ਪ੍ਰੀਤਮ ਸਿੰਘ)- ਪੰਚਮ ਪਾਤਸ਼ਾਹ ਸ੍ਰੀ ਗੁਰੂ ਸ਼੍ਰੀ ਗੁਰੂ ਅਰਜੁਨ ਦੇਵ ਜੀ ਦਾ 451ਵਾਂ ਪ੍ਰਕਾਸ਼ ਪੁਰਬ ਪੁਰੀ ਦੁਨੀਆ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ਼੍ਰੀ ਸੰਤੋਖਸਰ (ਟਾਹਲੀ ਸਾਹਿਬ) ਵਿਖੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ, ਜਿੰਨਾਂ ਵਿੱਚ ਵੱਡੀ ਗਿਣਤੀ ‘ਚ ਆਈਆਂ ਸੰਗਤਾਂ ਨੇ ਸ਼ਾਮਲ ਹੋ ਕੇ ਗੁਰ ਮਹਾਰਾਜ ਦਾ ਅਸ਼ੀਰਵਾਦ ਲ਼ਿਆ।ਸ਼ਰਧਾਲਅਾਂ ਨੇ ਪਵਿੱਤਰ ਸਰੋਵਰਾਂ ‘ਚ ਇਸ਼ਨਾਨ ਇਸ਼ਨਾਨ ਕਰਕੇ ਆਪਣਾ ਜੀਵਨ ਸਫਲਾ ਕੀਤਾ। ਸ਼੍ਰੋਮਣੀ ਕਮੇਟੀ ਵਲੋਂ ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਦੇਰ ਸ਼ਾਮ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ।ਸਾਰਾ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media