ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) ਆਪਣੇ ਕੰਮ ਦੇ ਸਿਲਸਿਲੇ ਵਿੱਚ ਮੰਡੀ ਗੋਬਿੰਦਗੜ੍ਹ ਤੋਂ ਅੰਮ੍ਰਿਤਸਰ ਪਰਤਦਿਆਂ ਅੱਜ ਅਚਾਨਕ ਵਾਪਰੇ ਸੜਕ ਹਾਦਸੇ ‘ਚ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਨਿਲ ਕੁਮਾਰ ਮਿੰਨਾ ਦੀ ਮੌਤ ਹੋਣ ਜਾਣ ‘ਤੇ ਸਥਾਨਕ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਦੁੱਖ ਪਾਇਆ ਜਾ ਰਿਹਾ ਹੈ।ਅਨੁਸੂਚਿਤ ਜਾਤੀ ਕਮਿਸ਼ਨ ਦੇ ਉਪ ਚੇਅਰਮੈਨ ਡਾ. ਰਾਜ ਕੁਮਾਰ ਨੇ ਅਨਿਲ ਮਿੰਨਾ ਦੀ ਅਚਨਚੇਤ ਹੋਈ ਮੌਤ ‘ਤੇ ਉਨਾਂ ਦੀ ਪਤਨੀ ਨਾਲ ਉਨਾਂ ਦੇ ਘਰ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨਾਂ ਦੇ ਨਾਲ ਪ੍ਰੋ. ਦਰਬਾਰੀ ਲਾਲ, ਜੁਗਲ ਕਿਸ਼ੋਰ ਸ਼ਰਮਾ ਸਾਬਕਾ ਵਿਧਾਇਕ, ਅਸ਼ੋਕ ਚੌਧਰੀ, ਦਿਨੇਸ਼ ਬੱਸੀ, ਪ੍ਰਭਦਿਆਲ ਮਹਾਜਨ, ਬਲਬੀਰ ਸਿੰਘ ਬੱਬੀ ਪਹਿਲਵਾਨ, ਸੰਜੇ ਸ਼ਰਮਾ, ਪ੍ਰਮੋਦ ਬਬਲਾ ਤੇ ਸੰਜੀਵ ਅਰੋੜਾ ਆਦਿ ਵੀ ਮੌਜੂਦ ਸਨ। ਡਾ. ਰਾਜ ਕੁਮਾਰ ਨੇ ਇਸ ਸਮੇਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਸਪੁੱਤਰ ਸਵ: ਅਨਿਲ ਮਿੰਨਾ ਇੱਕ ਇਮਾਨਦਾਰ ਸ਼ਖਸ਼ੀਅਤ ਸਨ, ਜਿੰਨਾਂ ਦੇ ਚਲੇ ਜਾਣ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ, ਜੋ ਕਦੇ ਵੀ ਪੂਰਾ ਨਹੀਂ ਹੋਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media