Thursday, June 25, 2026

ਯਾਦਵਿੰਦਰਾ ਪਬਲਿਕ ਸਕੂਲ ਵਿਖੇ ਸਲਾਨਾ ਸਮਾਗਮ ਅਯੋਜਿਤ ਕੀਤਾ ਗਿਆ

PPN2002201616ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਪਿੰਡ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਹਾਈ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਮੁੱਖ ਮਹਿਮਾਨ ਤੇ ਭਾਜਪਾ ਕੌਂਸਲਰ ਜਰਨੈਲ ਸਿੰਘ ਢੋਟ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਦੇ ਬੱਚਿਆਂ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਰੰਗਾ ਰੰਗ ਪ੍ਰੋਗਰਾਮ ਦੌਰਾਨ ਵੱਖ-ਵੱਖ ਸਭਿਆਚਾਰਕ ਵੰਨਗੀਆਂ ਗਿੱਧਾ, ਭੰਗੜਾ, ਗੀਤ-ਸੰਗੀਤ, ਸਕਿੱਟਾਂ ਆਦਿ ਪੇਸ਼ ਕੀਤੀਆਂ।
ਬੱਚਿਆਂ ਨੂੰ ਸੰਬੋਧਨ ਕਰਦਿਆਂ ਸz: ਟਿੱਕਾ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਸਕੂਲੀ ਪੜਾਈ ਦੇ ਨਾਲ ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਕੰਪਿਊਟਰ ਦੀ ਪੜ੍ਹਾਈ ਅਤੇ ਖੇਡਾਂ ਦੀ ਲੋੜ ‘ਤੇ ਜੋਰ ਦਿਤਾ ।ਉਨਾਂ ਘੱਟ ਖਰਚ ‘ਤੇ ਵਧੀਆ ਸਿਖਿਆ ਮਹੱਈਆ ਕਰਵਾਉਣ ‘ਤੇ ਸਕੀਲ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।ਰੰਗਾਰੰਗ ਪ੍ਰੋਗਰਾਮ ‘ਚ ਵਧੀਆ ਆਈਟਮਾਂ ਪੇਸ਼ ਕਰਨ ਵਾਲਿਆਂ ਬੱਚਿਆਂ ਨੂੰ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਜਰਨੈਲ ਸਿੰਘ ਢੋਟ ਵਲੋਂ ਇਨਾਮ ਵੰਡੇ ਗਏ, ਜਦਕਿ ਸਕੂਲ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਤੇ ਸਮੂਹ ਸਟਾਫ ਵੱਲੋਂ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਐਮ.ਡੀ. ਸੁਲੱਖਣ ਸਿੰਘ, ਜਨ: ਸਕੱਤਰ ਪਰਵਿੰਦਰ ਸਿੰਘ, ਜਸਪਾਲ ਸਿੰਘ ਸ਼ਿੰਟੂ, ਜਸਪ੍ਰੀਤ ਸਿੰਘ, ਸਤਬੀਰ ਸਿੰਘ ਥਿੰਦ, ਦਵਿੰਦਰ ਸਿੰਘ, ਸਤਨਾਮ ਸਿੰਘ ਟੀਟਾ, ਮੈਡਮ ਗੁਰਸ਼ਰਨ ਕੌਰ, ਮਿਸਿਜ਼: ਅਮਨਿੰਦਰ ਕੌਰ, ਮਾਤਾ ਮਨਜੀਤ ਕੌਰ, ਦਵਿੰਦਰ ਸਿੰਘ ਆਦਿ ਮੌਜੂਦ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply