Tuesday, September 29, 2026

ਸੰਦੌੜ ਵਿਖੇ ਭਗਤ ਰਵਿਦਾਸ ਜੀ ਦੇ ਗੁਰਪਰਬ ਨੂੰ ਸਮਰਪਿਤ ਨਗਰ ਕੀਰਤਨ

ਸੰਦੌੜ, 21 ਫਰਵਰੀ (ਹਰਮਿੰਦਰ ਸਿੰਘ ਭੱਟ)- ਕਸਬੇ ਸੰਦੌੜ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਗੁਰਦੁਆਰਾ ਸੰਗਤਸਰ ਸਾਹਿਬ ਸੰਦੌੜ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹੁਨਮਾਈ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਭਗਤ ਰਵਿਦਾਸ ਮਹਿਰਾਜ ਜੀ ਦੇ 639 ਪ੍ਰਕਾਸ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅਯੋਜਿਤ ਕਰਵਾਇਆ ਗਿਆ।ਇਸ ਦੌਰਾਨ ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ ‘ਤੇ ਪੰਥ ਪ੍ਰਸਿੱਧ ਕੀਰਤਨੀਏ ਪ੍ਰਚਾਰਕਾਂ ਰਾਗੀ ਢਾਡੀ ਜੱਥਿਆ ਵੱਲੋਂ ਗੁਰੂ ਸਹਿਬਾਨਾਂ ਦੇ ਜੀਵਨ ਤੇ ਚਾਨਣਾ ਪਾ ਕੇ ਸੱਚ ਦੇ ਮਾਰਗ ਤੇ ਚੱਲਣ ਲਈ ਪ੍ਰੇਰਤ ਕੀਤਾ ਗਿਆ।ਇਸ ਮੌਕੇ ਨਗਰ ਨਿਵਾਸੀਆਂ ਵੱਲੋਂ ਚਾਹ, ਪਕੌੜੇ, ਫਲ ਲੰਗਰ ਲਗਾਏ ਗਏ। ਇਸ ਮੌਕੇ ਪ੍ਰਧਾਨ ਬਿਕਰ ਸਿੰਘ, ਸਿੰਗਾਰਾ ਸਿੰਘ, ਮਾਸਟਰ ਸੁਖਵੀਰ ਸਿੰਘ, ਸਾਬਕਾ ਪੰਚ ਅਮਰਜੀਤ ਸਿੰਘ, ਸੋਨੀ ਸੰਦੌੜ, ਮਾਲਵਿੰਦਰ ਸਹੋਤਾ, ਵੀਰਕਵਲ ਸਿੰਘ ਚੁੰਬਰ ਤੋ ਇਲਾਵਾ ਹੋਰ ਸੇਵਾਦਾਰਾਂ ਨੇ ਸੇਵਾ ਨਿਭਾਈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply