
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ)- ਸਰਹੱਦੀ ਇਲਾਕੇ ਦੇ ਪਿੰਡ ਗੰਡੀਵਿੰਡ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੱਸਵੀਂ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਪਿ੍ਰੰਸੀਪਲ ਵਰਿੰਦਰਬੀਰ ਕੋਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ।ਇਸ ਮੌਕੇ ਆਪਣੇ ਭਾਸ਼ਣ ਦੌਰਾਨ ਪਿ੍ਰੰ. ਵਰਿੰਦਰਬੀਰ ਕੌਰ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਅਰਦਾਸ ਕਰਦਿਆਂ ਉਨ੍ਹਾਂ ਨੂੰ ਜਿੰਦਗੀ ਵਿੱਚ ਆਉਣ ਵਾਲੀਆਂ ਹਰ ਤਰ੍ਹਾਂ ਦੀਆਂ ਔਕੜਾਂ ਦਾ ਸਾਹਮਣਾ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਬਲ, ਬੁੱਧੀ ਦੀ ਸਹੀ ਵਰਤੋਂ ਕਰਦਿਆਂ ਸਮਾਜ ਵਿੱਚਲੀਆਂ ਬੁਰਾਈਆਂ ਨੂੰ ਦੂਰ ਕੀਤਾ ਜਾ ਸਕਦਾ ਹੈ।ਇਸ ਮੌਕੇ ਅੰਮ੍ਰਿਤਪਾਲ ਕੌਰ, ਕੰਵਲਜੀਤ ਸਿੰਘ, ਪਰਮਜੀਤ ਕੌਰ, ਪਵਨਦੀਪ ਕੌਰ, ਮਨਜੋਤ ਸਿੰਘ, ਪ੍ਰਿਤਪਾਲ ਸਿੰਘ, ਇੰਦਰਜੀਤ ਸਿੰਘ, ਗੁਰਬੀਰ ਸਿੰਘ ਆਦਿ ਵਿਦਿਆਰਥੀਆਂ ਵੱਲੋਂ ਗੀਤ-ਸੰਗੀਤ, ਕਵਿਤਾਵਾਂ, ਭੰਗੜਾ, ਕੁੱਝ ਛੋਟੀਆਂ ਖੇਡਾਂ ਅਤੇ ਅਜੌਕੇ ਦੌਰ ‘ਤੇ ਸਕੂਲਾਂ ਦੇ ਹੋ ਰਹੇ ਵਪਾਰੀਕਰਨ ਵਿਰੁੱਧ ਨਾਟਕ ਖੇਡਿਆ ਗਿਆ।ਸਟੇਜ ਦਾ ਸੰਚਾਲਨ ਸੁਮਨਦੀਪ ਕੌਰ, ਰਮਨਦੀਪ ਕੌਰ ਅਤੇ ਦਿਲਾਵਰ ਸਿੰਘ ਨੇ ਬਾਖੂਬੀ ਕੀਤਾ। ਆਖੀਰ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਨੌਜਵਾਨ ਲੇਖਕ ਸ. ਇਕਵਾਕ ਸਿੰਘ ਪੱਟੀ ਨੇ ਮਨੁੱਖੀ ਜੀਵਨ ਵਿੱਚ ਸਕੂਲ, ਕਾਲਜ ਅਤੇ ਪੜ੍ਹਾਈ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਵਿਦਿਆਰਥੀਆਂ ਨੂੰ ਨੈਤਿਕਤਾ ਦਾ ਪਾਠ ਪੜਾਇਆ ਕਿ ਸਮਾਜ ਵਿੱਚ ਵਿੱਚਰਦਿਆਂ ਉੱਚੇ-ਸੁੱਚੇ ਆਚਰਣ ਅਤੇ ਕਿਰਦਾਰ ਸਦਕਾ ਹੀ ਮਾਨ-ਸਨਮਾਨ ਮਿਲ ਸਕਦਾ ਹੈ। ਉਹਨਾਂ ਕਿਹਾ ਕਿ ਗਿਆਨ ਸੱਭ ਤੋਂ ਵੱਡਾ ਖਜ਼ਾਨਾ ਹੈ। ਸਕੂਲੀ ਸਿਲੇਬਸ ਤੋਂ ਬਾਹਰ ਜਾ ਕੇ ਵਿਦਿਆਰਥੀਆਂ ਨੂੰ ਆਪਣੇ ਗਿਆਨ ਦਾ ਦਾਇਰਾ ਵਿਸ਼ਾਲ ਕਰਨ ਲਈ ਲਾਇਬ੍ਰੇਰੀਆਂ ਤੱਕ ਜ਼ਰੂਰ ਪਹੁੰਚ ਕਰਨੀ ਚਾਹੀਦੀ ਹੈ, ਕਿਉਂਕਿ ਚੰਗੀਆਂ ਪੁਸਤਕਾਂ ਮਨੁੱਖ ਦੇ ਰਾਹ ਦਸੇਰਾ ਬਣਨ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ।ਇਸ ਮੌਕੇ ਸ. ਜੋਗਿੰਦਰ ਸਿੰਘ, ਸ. ਤਰਲੋਚਨ ਸਿੰਘ, ਸ. ਰਜਿੰਦਰ ਸਿੰਘ, ਸ. ਪ੍ਰਤਾਪ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਸ਼ਮਸ਼ੇਰ ਸਿੰਘ, ਸ੍ਰੀ ਮਤੀ ਅਕਵਿੰਦਰ ਕੋਰ, ਰਵਿੰਦਰ ਕੌਰ, ਹਰਪ੍ਰੀਤ ਕੌਰ, ਮਨਜੀਤ ਕੋਰ, ਗੁਰਜੀਤ ਕੋਰ, ਖੁਸ਼ਜੀਤ ਕੌਰ ਆਦਿ ਅਧਿਆਪਕ ਅਤੇ ਅਧਿਆਪਕਾਵਾਂ ਹਾਜ਼ਰ ਸਨ।
Punjab Post Daily Online Newspaper & Print Media