Thursday, April 30, 2026

ਭਾਜਪਾ ਦਾ ਹਲਕਾ ਇੰਚਾਰਜ ਗੁਰਮਹਾਂਵੀਰ ਸੰਧੂ ਸਾਥੀਆਂ ਸਮੇਤ ਆਪ ਵਿੱਚ ਸ਼ਾਮਿਲ

PPN2102201624

ਪੱਟੀ, 21 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਦੁਖੀ ਹੋ ਕੇ ਭਾਜਪਾ ਦੇ ਪੱਟੀ ਹਲਕਾ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਗੁਮਹਾਂਵੀਰ ਸਿੰਘ ਸੰਧੂ ਸਰਹਾਲੀ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੁੰਦਿਆਂ ਅਤੇ ਪ੍ਰਵੀਨ ਪ੍ਰਭਾਕਰ ਗੌੜ ਜ਼ੋਨਲ ਅਬਜ਼ਰਵਰ ਖਡੂਰ ਸਾਹਿਬ ਦੀ ਪ੍ਰੇਰਨਾ ਸਦਕਾ ਅੱਜ ਭਾਜਪਾ ਮੰਡਲ ਪੱਟੀ ਦੇ ਪ੍ਰਧਾਨ ਰਮਦੀਪ ਸਿੰਘ ਸੋਨੂੰ ਅਤੇ ਆਪਣੇ ਹੋਰਨਾਂ ਸਾਥੀਆਂ ਸਮੇਤ ਆਪ ਵਿੱਚ ਸ਼ਾਮਿਲ ਹੋ ਗਏ। ਜਿਨ੍ਹਾਂ ਦਾ ਜ਼ਿਲ੍ਹੇ ਦੇ ਵਰਕਰਾਂ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸੰਧੂ ਸਰਹਾਲੀ ਨੇ ਕਿਹਾ ਕਿ ਮੈਂ ਪੱਟੀ ਹਲਕੇ ਅੰਦਰ ਆਪ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਣ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰਾਂਗਾ। ਇਸ ਮੌਕੇ ਮਨਜਿੰਦਰ ਸਿੰਘ ਸਿੱਧੂ, ਰਣਜੀਤ ਸਿੰਘ ਚੀਮਾ, ਸੰਜੇ ਚੌਧਰੀ, ਹਰਪ੍ਰੀਤ ਸਿੰਘ, ਦਵਿੰਦਰ ਸਿੰਘ, ਹਰਦੀਪ ਸਿੰਘ, ਬਲਜੀਤ ਸਿੰਘ, ਵਿਸ਼ਾਲ ਸ਼ਰਮਾ, ਰਜਿੰਦਰ ਸਿੰਘ, ਸੁਖਜਿੰਦਰ ਸਿੰਘ ਚੀਮਾ, ਅੰਗਰੇਜ਼ ਸਿੰਘ ਸਭਰਾਂ, ਸੁਖਵੰਤ ਸਿਘ ਹਰੀਕੇ, ਬਿਕਰਮਜੀਤ ਸਿੰਘ, ਪ੍ਰਿਤਪਾਲ ਸਿੰਘ, ਵਿਰਸਾ ਸਿੰਘ, ਮਨਜੀਤ ਸਿੰਘ, ਵਸੱਣ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ ਅਤੇ ਪ੍ਰਿਤਪਾਲ ਸਿੰਘ ਬਾਵਾ ਆਦਿ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਜੀ ਆਇਆ ਆਖਿਆ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply