Friday, July 17, 2026

ਪ੍ਰਧਾਨ ਸੰਗਤ ਸਿੰਘ ਬਾਠ ਨੇ ਯੂਥ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ

PPN2102201627

ਪੱਟੀ, 21 ਫਰਵਰੀ (ਰਣਜੀਤ ਸਿੰਘ ਮਾਹਲਾ)- ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਅਤੇ ਬੀਬਾ ਪ੍ਰਨੀਤ ਕੌਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੱਟੀ ਸ਼ਹਿਰ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਮਿਸਾਲਾ ਸਥਾਪਿਤ ਕਰ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਸੰਗਤ ਸਿੰਘ ਬਾਠ ਨੇ ਯੂਥ ਵਰਕਰਾਂ ਦੀ ਮੀਟਿੰਗ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬਾਠ ਨੇ ਕਿਹਾ ਕਿ ਕੈਰੋਂ ਪਰਿਵਾਰ ਸ਼ੁਰੂ ਤੋਂ ਹੀ ਸ਼ਹਿਰ ਨੂੰ ਵਿਕਾਸ ਪਖੋਂ ਮੋਹਰੀ ਬਣਾਉਣ ਲਈ ਯਤਨਸ਼ੀਲ ਰਿਹਾ ਹੈ, ਜਿਸ ਸਦਕਾ ਅੱਜ ਪੱਟੀ ਸ਼ਹਿਰ ਦਾ ਕੋਨਾ-ਕੋਨਾ ਵਿਕਾਸ ਪੱਖੋਂ ਚਮਕ ਰਿਹਾ ਹੈ ਅਤੇ ਸ਼ਹਿਰ ਦੇ ਰਹਿੰਦੇ ਵਿਕਾਸ ਕਾਰਜ ਵੀ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਬਾਠ ਨੇ ਕਿਹਾ ਕਿ ਨੌਜਵਾਨ ਵਰਗ ਦੀ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਹੋਵੇਗੀ, ਜਿਸ ਦੇ ਮੱਦੇਨਜ਼ਰ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਕੇ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ ਅਤੇ ਚੋਣਾ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply