Tuesday, August 11, 2026

ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ – ਬੇਦੀ

Diljit Singh Bedi

ਅੰਮ੍ਰਿਤਸਰ, 21 ਫਰਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਗੁਰੂ ਸਾਹਿਬਾਨ ਤੇ ਸ਼ਹੀਦ ਸਿੰਘਾਂ ਦੇ ਦਿਹਾੜਿਆਂ ਦੇ ਇਲਾਵਾ ਭਗਤਾਂ ਦੇ ਦਿਹਾੜੇ ਵੀ ਮਨਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ 22 ਫਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾ ਵਿਖੇ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਗਤ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9-30 ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਸ. ਬੇਦੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸ਼ੁਭ ਦਿਹਾੜੇ ਤੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply